ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਫ਼ਤਰੀ ਕਾਮਿਆਂ ਵੱਲੋਂ ਸਰਕਾਰ ਦੀ ਤਾਨਾਸ਼ਾਹੀ ਖ਼ਿਲਾਫ਼ ਮੁਜ਼ਾਹਰਾ

07:48 AM Jul 22, 2024 IST
ਮਿਨੀ ਸਕੱਤਰੇਤ ਦੇ ਬਾਹਰ ਰੋਸ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮ। -ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 21 ਜੁਲਾਈ
ਪੇਅ-ਸਕੇਲ ਦੀ ਮੰਗ ਨੂੰ ਲੈ ਕੇ ਮਿਨੀ ਸਕੱਤਰੇਤ ਦੇ ਬਾਹਰ ਧਰਨੇ ’ਤੇ ਬੈਠੇ ਕਲੈਰੀਕਲ ਕਾਮਿਆਂ ਨੇ ਅੱਜ ਐਤਵਾਰ ਨੂੰ ਵੀ ਰੋਸ ਪ੍ਰਦਰਸ਼ਨ ਕੀਤਾ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਅੱਜ ਕੁਰੂਕਸ਼ੇਤਰ ’ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਮੁਲਾਜ਼ਮ ਪੈਦਲ ਜਾ ਰਹੇ ਸਨ ਤੇ ਸਰਕਾਰ ਦੇ ਹੁਕਮਾਂ ’ਤੇ ਸੈਂਕੜੇ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਮੁਲਾਜ਼ਮਾਂ ਦਾ ਕਹਿਣਾ ਸੀ ਕਿ ਸੂਬਾ ਕਾਰਜਕਾਰਨੀ ਮੁੱਖ ਮੰਤਰੀ ਨੂੰ ਮਿਲ ਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸ਼ਾਂਤਮਈ ਢੰਗ ਨਾਲ ਪੂਰੀਆਂ ਕਰਵਾਉਣਾ ਚਾਹੁੰਦੀ ਸੀ ਪਰ ਸਰਕਾਰ ਦੀ ਨੀਅਤ ਮੁਲਾਜ਼ਮਾਂ ਪ੍ਰਤੀ ਨਾਂਹ-ਪੱਖੀ ਰਹੀ ਹੈ। ਬੁਲਾਰਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮਾਂ ਨੂੰ ਰਿਹਾਅ ਨਾ ਕੀਤਾ ਗਿਆ ਤੇ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸਮੂਹ ਕਲੈਰੀਕਲ ਸਟਾਫ ਚੰਡੀਗੜ੍ਹ ਵੱਲ ਰੋਸ ਮਾਰਚ ਕਰਨ ਲਈ ਮਜਬੂਰ ਹੋਵੇਗਾ।

Advertisement

Advertisement
Advertisement