For the best experience, open
https://m.punjabitribuneonline.com
on your mobile browser.
Advertisement

ਅਧਿਆਪਕ ਦੀ ਬਦਲੀ ਖ਼ਿਲਾਫ਼ ਮਾਪਿਆਂ ਤੇ ਵਿਦਿਆਰਥੀਆਂ ਵੱਲੋਂ ਧਰਨਾ

10:53 AM Oct 18, 2023 IST
ਅਧਿਆਪਕ ਦੀ ਬਦਲੀ ਖ਼ਿਲਾਫ਼ ਮਾਪਿਆਂ ਤੇ ਵਿਦਿਆਰਥੀਆਂ ਵੱਲੋਂ ਧਰਨਾ
ਵਿਧਾਇਕ ਡਾ. ਵਿਜੈ ਸਿੰਗਲਾ ਨੂੰ ਮੰਗ ਪੱਤਰ ਸੌਂਪਦੇ ਹੋਏ ਆਗੂ। -ਫੋਟੋ: ਮਾਨ
Advertisement

ਪੱਤਰ ਪ੍ਰੇਰਕ
ਮਾਨਸਾ, 17 ਅਕਤੂਬਰ
ਮਾਨਸਾ ਨੇੜਲੇ ਪਿੰਡ ਬੁਰਜ ਹਰੀ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ ਇੱਕ ਅਧਿਆਪਕ ਦੀ ਬਦਲੀ ਖ਼ਿਲਾਫ਼ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਵਿੱਚ ਸਕੂਲ ਦੇ ਗੇਟ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕ ਦੀ ਬਦਲੀ ਦੇ ਆਰਡਰ ਤੁਰੰਤ ਰੱਦ ਕੀਤੇ ਜਾਣ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਅਤੇ ਮਹਿੰਦਰ ਸਿੰਘ ਰੁਮਾਣਾ ਨੇ ਕਿਹਾ ਕਿ ਇਸ ਸਕੂਲ ਵਿੱਚ ਬੁਰਜ ਹਰੀ ਅਤੇ ਨਾਲ ਲੱਗਦੇ ਪਿੰਡਾਂ ਦੇ ਬੱਚੇ ਵਿੱਦਿਆ ਹਾਸਲ ਕਰਨ ਆਉਂਦੇ ਹਨ ਅਤੇ ਪਹਿਲਾਂ ਹੀ ਅਧਿਆਪਕਾਂ ਦੀ ਵੱਡੀ ਘਾਟ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ, ਅੰਗਰੇਜ਼ੀ, ਇਤਿਹਾਸ, ਰਾਜਨੀਤੀ ਸ਼ਾਸਤਰ ਦੇ ਲੈਕਚਰਾਰਾਂ ਦੀ ਪੋਸਟਾਂ ਖਾਲੀ ਹਨ ਅਤੇ ਸਰਕਾਰ ਵੱਲੋਂ ਖਾਲੀ ਪੋਸਟਾਂ ਤੇ ਅਧਿਆਪਕ ਭੇਜਣ ਦੀ ਬਜਾਏ ਪਹਿਲਾਂ ਪੜ੍ਹਾ ਰਹੇ ਅਧਿਆਪਕਾਂ ਨੂੰ ਹੋਰਨਾਂ ਸਕੂਲਾਂ ਵਿੱਚ ਬਦਲਿਆ ਜਾ ਰਿਹਾ ਹੈ। ਧਰਨਾਕਾਰੀਆਂ ਨੇ ਕਿਸੇ ਵੀ ਅਧਿਆਪਕ ਨੂੰ ਸਕੂਲ ਅੰਦਰ ਜਾਣ ਨਹੀਂ ਦਿੱਤਾ। ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਮੌਕੇ ’ਤੇ ਆ ਕੇ ਮੰਚ ਤੋਂ ਭਰੋਸਾ ਦਿੱਤਾ ਕਿ ਬਦਲੀ ਕੀਤੀ ਅਧਿਆਪਕਾ ਨੂੰ ਇੱਥੋਂ ਨਹੀਂ ਭੇਜਿਆ ਜਾਵੇਗਾ ਅਤੇ ਹੁਕਮ ਰੱਦ ਕਰਵਾਉਣ ਲਈ ਸਰਕਾਰ ਨਾਲ ਗੱਲ ਚੱਲ ਰਹੀ ਹੈ। ਮਿਲੇ ਭਰੋਸੇ ਮਗਰੋਂ ਪਿੰਡ ਵਾਸੀਆਂ ਵੱਲੋਂ ਸਕੂਲ ਦੇ ਗੇਟ ਅੱਗੇ ਲੱਗਿਆ ਧਰਨਾ ਚੁੱਕ ਲਿਆ ਗਿਆ।

Advertisement

Advertisement

ਅਧਿਆਪਕ ਦੀ ਬਦਲੀ ਰੁਕਵਾਉਣ ਲਈ ਧਰਨਾ ਜਾਰੀ

ਝੁਨੀਰ: ਇਸ ਖੇਤਰ ਦੇ ਪਿੰਡ ਲਖਮੀਰਵਾਲਾ ਦੇ ਸਰਕਾਰੀ ਮਿਡਲ ਸਕੂਲ ਦੇ ਆਰਟ ਐਂਡ ਕਰਾਫਟ ਅਧਿਆਪਕ ਅਵਤਾਰ ਸਿੰਘ ਦੀ ਬਿਨਾ ਸਹਿਮਤੀ ਤੋਂ ਸਰਦੂਲਗੜ੍ਹ ਦੇ ਸਕੂਲ ਆਫ ਐਮੀਨੈਂਸ ਵਿੱਚ ਕੀਤੀ ਅਚਾਨਕ ਬਦਲੀ ਖ਼ਿਲਾਫ਼ ਧਰਨਾ ਜਾਰੀ ਹੈ। ਅੱਜ ਦੂਸਰੇ ਦਿਨ ਇਸ ਸਕੂਲ ਨਾਲ ਸਬੰਧਿਤ 3 ਪਿੰਡਾਂ ਦੀਆਂ ਪੰਚਾਇਤਾਂ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਅਤੇ ਮਾਪਿਆਂ ਵੱਲੋਂ ਸਕੂਲ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ। ਅੱਜ ਥਾਣਾ ਮੁਖੀ ਝੁਨੀਰ ਅਤੇ ਹੋਰ ਮੁਲਾਜ਼ਮਾ ਨੇ ਸਕੂਲ ਆ ਕੇ ਸੰਘਰਸ਼ੀ ਲੋਕਾਂ ਨਾਲ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਾਨਸਾ ਦੀ ਫੋਨ ਰਾਹੀਂ ਗੱਲ ਕਰਵਾਈ ਤਾਂ ਜ਼ਿਲ੍ਹਾ ਅਫਸਰ ਨੇ ਕਿਹਾ ਕਿ ਇਸ ਅਧਿਆਪਕ ਦੀ ਬਦਲੀ ਰੱਦ ਕਰਵਾਉਣ ਸਬੰਧੀ ਸਿੱਖਿਆਂ ਵਿਭਾਗ ਪੰਜਾਬ ਦੇ ਡਾਇਰੈਕਟਰ ਨੂੰ ਪਹਿਲਾਂ ਹੀ ਲਿਖਿਆ ਜਾ ਚੁੱਕਾ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੋਈ ਲਿਖਤੀ ਭਰੋਸਾ ਨਹੀਂ ਦਿੱਤਾ ਜਾਂਦਾ ਇਹ ਰੋਸ ਧਰਨਾ ਜਾਰੀ ਰਹੇਗਾ। -ਪੱਤਰ ਪ੍ਰੇਰਕ

Advertisement
Author Image

sukhwinder singh

View all posts

Advertisement