For the best experience, open
https://m.punjabitribuneonline.com
on your mobile browser.
Advertisement

ਪੀਏਯੂ ਅਧਿਆਪਕਾਂ ਵੱਲੋਂ ਥਾਪਰ ਹਾਲ ਅੱਗੇ ਮੁਜ਼ਾਹਰਾ

07:42 AM Aug 28, 2024 IST
ਪੀਏਯੂ ਅਧਿਆਪਕਾਂ ਵੱਲੋਂ ਥਾਪਰ ਹਾਲ ਅੱਗੇ ਮੁਜ਼ਾਹਰਾ
ਪੀਏਯੂ ਦੇ ਥਾਪਰ ਹਾਲ ਅੱਗੇ ਧਰਨਾ ਦਿੰਦੇ ਪੀਏਯੂ ਤੇ ਵੈਟਰਨਰੀ ਯੂਨੀਵਰਸਿਟੀ ਦੇ ਅਧਿਆਪਕ।
Advertisement

ਸਤਵਿੰਦਰ ਬਸਰਾ
ਲੁਧਿਆਣਾ, 27 ਅਗਸਤ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ੁਰੂ ਕੀਤਾ ਗਿਆ ਰੋਸ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਰੋਸ ਧਰਨੇ ਵਿੱਚ ਪੀਏਯੂ ਦੇ ਸਾਬਕਾ ਅਧਿਆਪਕਾਂ ਤੋਂ ਇਲਾਵਾ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਅਧਿਆਪਕਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਪੀਏਯੂ ਦੇ ਥਾਪਰ ਹਾਲ ਅੱਗੇ ਦਿੱਤੇ ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸਕੱਤਰ ਡਾ. ਗੁਰਮੀਤ ਸਿੰਘ ਢੇਰੀ ਨੇ ਕਿਹਾ ਕਿ ਅਧਿਆਪਕਾਂ ਦੀਆਂ ਕਈ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ। ਇੰਨ੍ਹਾਂ ਵਿੱਚੋਂ ਛੇ ਪ੍ਰਮੁੱਖ ਮੰਗਾਂ ’ਚ ਅਧਿਆਪਕਾਂ ਨੂੰ ਸੋਧੇ ਹੋਏ ਅਤੇ ਗਰੈਚੁਟੀ ਦੇਣ, ਪਹਿਲੀ ਜਨਵਰੀ, 2016 ਤੋਂ ਸੋਧੇ ਹੋਏ ਤਨਖਾਹ ਦੇ ਬਕਾਏ ਦਾ ਭੁਗਤਾਨ ਕਰਨ, ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨਾ, 1-1-2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਅਧਿਆਪਕਾਂ ਨੂੰ ਸੋਧੀਆਂ ਪੈਨਸ਼ਨਾਂ ਜਾਰੀ ਕਰਨਾ ਅਤੇ ਮਹਿੰਗਾਈ ਭੱਤੇ ਦੀਆਂ ਤਿੰਨ ਬਕਾਇਆ ਕਿਸ਼ਤਾਂ ਜਾਰੀ ਕਰਨਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਕਤ ਮਸਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਢਿੱਲੇ ਅਤੇ ਡੰਗ ਟਪਾਊ ਰਵੱਈਏ ਤੋਂ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਅਪੀਲਾਂ ਦੇ ਬਾਵਜੂਦ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਅਣਦੇਖੀ ਕੀਤੀ ਹੈ। ਪ੍ਰਧਾਨ ਡਾ. ਮਨਦੀਪ ਸਿੰਘ ਗਿੱਲ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ/ਯੂਨੀਵਰਸਿਟੀ ਪ੍ਰਸ਼ਾਸਨ ਨੇ ਕੋਈ ਢੁਕਵਾਂ ਕਦਮ ਨਾ ਚੁੱਕਿਆ ਤਾਂ ਅਧਿਆਪਕਾਂ ਦਾ ਇਹ ਸੰਘਰਸ਼ ਯੂਨੀਵਰਸਿਟੀ ਕੈਂਪਸ ਵਿੱਚੋਂ ਉੱਠ ਕੇ ਸੜਕਾਂ ਤੱਕ ਪਹੁੰਚ ਜਾਵੇਗਾ।

Advertisement

Advertisement
Advertisement
Author Image

Advertisement