ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਏਯੂ ਦੀ ਅਧਿਆਪਕ ਜਥੇਬੰਦੀ ਵੱਲੋਂ ਮੁਜ਼ਾਹਰਾ

07:29 AM Aug 23, 2024 IST
ਪੀਏਯੂ ਵਿੱਚ ਰੋਸ ਪ੍ਰਗਟਾਉਂਦੇ ਹੋਏ ਅਧਿਆਪਕ। - ਫੋਟੋ: ਹਿਮਾਂਸ਼ੂ ਮਹਾਜਨ

ਸਤਵਿੰਦਰ ਬਸਰਾ
ਲੁਧਿਆਣਾ, 22 ਅਗਸਤ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪਾਊਟਾ) ਨੇ ਪੀਏਯੂ ਦੇ ਥਾਪਰ ਹਾਲ ਦੇ ਬਾਹਰ ਧਰਨਾ ਧਰਨਾ ਦਿੱਤਾ ਅਤੇ ਰੈਲੀ ਕੱਢੀ। ਇਸ ਦੌਰਾਨ ਜਿੱਥੇ ਭੱਤੇ ਅਤੇ ਗਰੈਚੁਟੀ ਵਿੱਚ ਸੋਧ ਦੀ ਮੰਗ ਕੀਤੀ ਗਈ, ਉੱਥੇ ਸੋਧੀ ਹੋਈ ਤਨਖਾਹ ਦੇ ਰਹਿੰਦੇ ਬਕਾਏ ਦੇ ਭੁਗਤਾਨ ਦੀ ਮੰਗ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਸਕੱਤਰ ਡਾ. ਗੁਰਮੀਤ ਸਿੰਘ ਢੇਰੀ ਨੇ ਕਿਹਾ ਕਿ ਅਧਿਆਪਕਾਂ ਦੀਆਂ ਅਹਿਮ ਮੰਗਾਂ ’ਚ ਅਧਿਆਪਕਾਂ ਨੂੰ ਮਿਲਣ ਵਾਲੇ ਭੱਤੇ ਅਤੇ ਗਰੈਚੁਟੀ ਵਿੱਚ ਸੋਧ, 1 ਜਨਵਰੀ 2016 ਤੋਂ ਸੋਧੇ ਹੋਏ ਤਨਖਾਹ ਦੇ ਬਕਾਏ ਦਾ ਭੁਗਤਾਨ ਕਰਨ, ਬੇਸਿਕ ਪੇਅ ਨੋਟੀਫਿਕੇਸ਼ਨ ਨੂੰ ਵਾਪਸ ਲੈਣਾ ਅਤੇ ਪੇਅ ਸਮਾਨਤਾ ਦਾ ਹੱਲ, ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨਾ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਨੂੰ ਸੋਧੀਆਂ ਪੈਨਸ਼ਨਾਂ ਅਤੇ ਬਕਾਇਆ ਡੀਏ ਕਿਸ਼ਤਾਂ ਦਾ ਭੁਗਤਾਨ ਆਦਿ ਹਨ, ਪਰ ਦੁੱਖ ਦੀ ਗੱਲ ਹੈ ਕਿ ਸੂਬਾ ਸਰਕਾਰ ਅਤੇ ’ਵਰਸਿਟੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਬੰਧੀ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ। ਪ੍ਰਧਾਨ ਡਾ. ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ। ਜਥੇਬੰਦੀ ਦੇ ਸਾਬਕਾ ਪ੍ਰਧਾਨ ਡਾ. ਕੇ ਐੱਸ ਸੰਘਾ ਨੇ ਕਿਹਾ ਕਿ ਪੀਏਯੂ ਦੇ ਵਿਗਿਆਨੀਆਂ ਦੀ ਮਿਹਨਤ ਸਦਕਾ ਹੀ ਦੋ ਸਾਲਾਂ ਤੋਂ ਪੀਏਯੂ ਨੇ ਭਾਰਤ ਅੰਦਰ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (ਨਿਰਫ) ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ ਪਰ ਇਸ ਦੇ ਬਾਵਜੂਦ ਯੂਨੀਵਰਸਿਟੀ ਦੇ ਵਿਗਿਆਨੀਆਂ ਨੂੰ ਮਿਲਣ ਵਾਲੀਆਂ ਯੋਗ ਤਨਖਾਹਾਂ ਅਤੇ ਭੱਤਿਆਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।
ਪੀਏਯੂ ਪੈਨਸ਼ਨਰ ਜਥੇਬੰਦੀ ਦੇ ਸਰਪ੍ਰਸਤ ਡਾ. ਸਰਜੀਤ ਸਿੰਘ ਗਿੱਲ ਨੇ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਪੈਨਸ਼ਨਾਂ ਵਿੱੱਚ ਬਣਦੀ ਸੋਧ ਨਾ ਕਰਨ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਅਧਿਆਪਕ ਜਥੇਬੰਦੀ ਵੱਲੋਂ ਅਧਿਕਾਰੀਆਂ ਨੂੰ ਸਰਕਾਰ ਤੋਂ ਇਸ ਮਸਲੇ ਨੂੰ ਜਲਦ ਤੋਂ ਜਲਦ ਹੱਲ ਕਰਵਾਉਣ ਲਈ ਕਿਹਾ ਗਿਆ।

Advertisement

ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਹੰਗਾਮੀ ਮੀਟਿੰਗ

ਲੁਧਿਆਣਾ: ਪੀਏਯੂ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਵੀ ਸਾਂਝੇ ਫਰੰਟ ਦੇ ਆਗੂਆਂ ਨੂੰ ਨਾ ਮਿਲਣ ਦੀ ਸਖ਼ਤ ਨਿਖੇਧੀ ਕੀਤੀ ਗਈ। ਐਸੋਸੀਏਸ਼ਨ ਦੇ ਸੀਨੀਅਰ ਉੱਪ ਪ੍ਰਧਾਨ ਜਸਵੰਤ ਜੀਰਖ ਅਤੇ ਜਨਰਲ ਸਕੱਤਰ ਆਸਾ ਸਿੰਘ ਪੰਨੂ ਨੇ ਮੁੱਖ ਮੰਤਰੀ ਦੇ ਅਜਿਹੇ ਵਤੀਰੇ ਨੂੰ ਲੋਕ ਮਸਲਿਆਂ ਪ੍ਰਤੀ ਗੈਰ-ਜ਼ਿੰਮੇਵਾਰਾਨਾ ਕਰਾਰ ਦਿੱਤਾ। ਉਨ੍ਹਾਂ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗ ਦਾ ਵਾਅਦਾ ਕਰ ਕੇ ਨਾ ਮਿਲਣ ਨੂੰ ਲੋਕਾਂ ਨਾਲ ਵਾਅਦਾਖਿਲਾਫ਼ੀ ਕਰਾਰ ਦਿੱਤਾ। ਇਸ ਸਮੇਂ ਸਵਰਨ ਸਿੰਘ ਰਾਣਾ, ਬਲਵੀਰ ਸਿੰਘ, ਕੁਲਵੰਤ ਸਿੰਘ, ਕਰਤਾਰ ਸਿੰਘ, ਤਜਿੰਦਰ ਮਹਿੰਦਰੂ, ਰਾਮ ਚੰਦ, ਜਰਨੈਲ ਸਿੰਘ ਸਮੇਤ ਕਾਰਜਕਾਰਨੀ ਮੈਂਬਰ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ

Advertisement
Advertisement