ਪੈਨਸ਼ਨਰਾਂ ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਜੁਲਾਈ
ਇਥੋਂ ਦੇ ਭੰਡਾਰੀ ਪਾਰਕ ਵਿਖੇ ਪੁਲੀਸ ਜ਼ਿਲ੍ਹਾ ਖੰਨਾ ਦੇ ਪੈਨਸ਼ਨਰ ਦੀ ਮਾਸਿਕ ਇੱਕਤਰਤਾ ਬਲਬੀਰ ਚੰਦ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਦਾ ਸਮਾਂ ਦੇ ਗੱਲਬਾਤ ਨਾ ਕਰਨ ਦੀ ਨਿਖੇਧੀ ਕੀਤੀ। ਇਸ ਮੌਕੇ ਚੰਦਰ ਨੇਗੀ, ਬਲਵੰਤ ਰਾਏ ਅਤੇ ਭੁਪਿੰਦਰ ਸਿੰਘ ਨੇ ਕਿਹਾ ਕਿ ਬਹੁਤ ਸਾਰੇ ਪੈਨਸ਼ਨਰ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਆਪਣੀਆਂ ਮੰਗਾਂ ਸਬੰਧੀ ਵਿਚਾਰਾਂ ਕਰਦੇ ਹੀ ਸਵਰਗਵਾਸ ਹੋ ਗਏ ਪ੍ਰੰਤੂ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਰੇਂਗੀ। ਉਨ੍ਹਾਂ ਕਿਹਾ ਕਿ ਸਰਕਾਰ ਪੇਅ-ਕਮਿਸ਼ਨ ਦੀ ਰਿਪਰੋਟ ਜਨਵਰੀ 2016 ਤੋਂ ਲਾਗੂ ਕਰਨ ਅਤੇ ਪੇਅ-ਪੈਨਸ਼ਨ ਦਾ ਫਾਰਮੂਲਾ 2.59 ਪ੍ਰਤੀਸ਼ਤ ਨਾਲ ਲਾਗੂ ਕਰਨ ਲਈ ਟਾਲ ਮਟੋਲ ਕਰ ਰਹੀ ਹੈ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਜਲਦ ਤੋਂ ਜਲਦ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ। ਇਸ ਮੌਕੇ ਸੁਰਿੰਦਰ ਸਿੰਘ, ਠਾਕੁਰ ਸਿੰਘ, ਪ੍ਰੇਮ ਸਾਗਰ, ਪਲਵਿੰਦਰ ਸਿੰਘ, ਦਲਜੀਤ ਸਿੰਘ, ਅਜੀਤ ਸਿੰਘ, ਚਰਨ ਸਿੰਘ ਭੱਟੀ, ਗੁਰਮੇਲ ਸਿੰਘ, ਰਾਏ ਸਿੰਘ, ਰਾਮਜੀਤ ਸਿੰਘ, ਅਸ਼ੋਕ ਕੁਮਾਰ, ਮਲਕੀਤ ਸਿੰਘ, ਜਸਪਾਲ ਸਿੰਘ, ਅਨਿਲ ਕੁਮਾਰ, ਭੋਲਾ ਸਿੰਘ, ਪਰਮਿੰਦਰ ਸਿਘ, ਰਾਮ ਸਿੰਘ, ਦਰਸ਼ਨ ਸਿੰਘ, ਜਰਨੈਲ ਸਿੰਘ, ਭਾਗ ਸਿੰਘ ਆਦਿ ਹਾਜ਼ਰ ਸਨ।