For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

10:01 PM Jun 23, 2023 IST
ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
Advertisement

ਨਿੱਜੀ ਪੱਤਰ ਪ੍ਰੇਰਕ

Advertisement

ਸੰਗਰੂਰ, 7 ਜੂਨ

ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਸੱਦੇ ‘ਤੇ ਜ਼ਿਲ੍ਹਾ ਭਰ ਦੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧੀ ਸਰਕਾਰ ਸਾਬਤ ਹੋ ਰਹੀ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ ਤਨਖਾਹ ਕਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ 2.59 ਦਾ ਗੁਣਾਂਕ ਦਿੱਤਾ ਜਾਵੇ, ਮੈਡੀਕਲ ਭੱਤੇ ਵਿੱਚ ਵਾਧਾ ਕੀਤਾ ਜਾਵੇ, ਕੈਸ਼ਲੈੱਸ ਮੈਡੀਕਲ ਸਕੀਮ ਲਾਗੂ ਕੀਤੀ ਜਾਵੇ, ਡੀਏ ਦੀਆਂ ਕਿਸ਼ਤਾਂ ਅਤੇ ਬਕਾਏ ਤੁਰੰਤ ਜਾਰੀ ਕੀਤੇ ਜਾਣ। ਉਨ੍ਹਾਂ ਦੱਸਿਆ ਕਿ 9 ਜੂਨ ਨੂੰ ਸੂਬਾ ਪੱਧਰ ਦੀ ਲੁਧਿਆਣਾ ‘ਚ ਹੋ ਰਹੀ ਮੀਟਿੰਗ ਵਿੱਚ ਪੈਨਸ਼ਨਰਾਂ ਦੇ ਮਸਲੇ ਵਿਚਾਰੇ ਜਾਣਗੇ ਤੇ ਜੁਆਇੰਟ ਫਰੰਟ ਵੱਲੋਂ 14 ਜੂਨ ਨੂੰ ਜ਼ਿਲ੍ਹਾ ਪੱਧਰ ‘ਤੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰਿਆਂ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ।

Advertisement
Advertisement
Advertisement
×