For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਵੱਲੋਂ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਧਰਨਾ

11:29 AM Sep 11, 2024 IST
ਪੈਨਸ਼ਨਰਾਂ ਵੱਲੋਂ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਧਰਨਾ
ਵਿਕਾਸ ਭਵਨ ਦੇ ਗੇਟ ਉੱਤੇ ਧਰਨਾ ਦਿੰਦੇ ਹੋਏ ਪੰਚਾਇਤੀ ਰਾਜ ਦੇ ਪੈਨਸ਼ਨਰ।
Advertisement

ਕਰਮਜੀਤ ਸਿੰਘ ਚਿੱਲਾ
ਐਸਏਐਸ ਨਗਰ(ਮੁਹਾਲੀ), 10 ਸਤੰਬਰ
ਪੰਜਾਬ ਭਰ ਤੋਂ ਆਏ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰਾਂ ਨੇ ਮੁਹਾਲੀ ਦੇ ਫੇਜ਼ ਅੱਠ ਵਿੱਚ ਸਥਿਤ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਦੇ ਗੇਟ ਉੱਤੇ ਧਰਨਾ ਦਿੱਤਾ। ਇਸ ਮੌਕੇ ਧਰਨਾਕਾਰੀਆਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਕੀਤੇ ਮੁਜ਼ਾਹਰੇ ਨੂੰ ਯੂਨੀਅਨ ਦੇ ਸੂਬਾਈ ਆਗੂ ਕੁਲਵੰਤ ਕੌਰ ਬਾਠ, ਲਛਮਣ ਸਿੰਘ ਗਰੇਵਾਲ, ਗੁਰਮੀਤ ਸਿੰਘ ਭਾਂਖਰਪੁਰ, ਜੋਗਿੰਦਰ ਸਿੰਘ, ਮਹਿੰਦਰ ਸਿੰਘ, ਰਜਿੰਦਰ ਸਿੰਘ, ਰਾਮ ਆਸਰਾ, ਅਵਤਾਰ ਸਿੰਘ, ਦਿਆਲ ਸਿੰਘ, ਜਾਗੀਰ ਸਿੰਘ ਢਿੱਲੋਂ ਹੰਸਾਲਾ ਨੇ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਪੰਚਾਇਤ ਸਮਿਤੀਆਂ/ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਨਾਲ ਪੰਚਾਇਤ ਵਿਭਾਗ ਦੇ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਹੂਲਤਾਂ ਮਿਲ ਰਹੀਆਂ ਹਨ ਪਰ ਪੰਚਾਇਤੀ ਰਾਜ ਦੇ ਪੈਨਸ਼ਨਰ ਹਾਲੇ ਤੱਕ ਇਨ੍ਹਾਂ ਲਾਭਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੂੰ ਜੂਨ 2024 ਤੋਂ ਪੇਅ ਕਮਿਸ਼ਨ ਦੇਣਾ ਸ਼ੁਰੂ ਕੀਤਾ ਗਿਆ ਹੈ ਜੋ ਅਜੇ ਵੀ ਸਾਰਿਆਂ ਨੂੰ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਮੁੜ੍ਹ ਧਰਨਾ ਲਾਇਆ ਜਾਵੇਗਾ।

Advertisement

ਵਿਭਾਗੀ ਅਧਿਕਾਰੀਆਂ ਨੇ ਦਿੱਤਾ ਭਰੋਸਾ

ਪੰਚਾਇਤ ਵਿਭਾਗ ਦੇ ਡਾਇਰੈਕਟਰ ਦੇ ਨਿਰਦੇਸ਼ਾਂ ਤਹਿਤ ਵਿਭਾਗ ਦੇ ਸੰਯੁਕਤ ਡਾਇਰੈਟਰ ਸੰਜੀਵ ਕੁਮਾਰ ਗਰਗ ਤੇ ਪੈਨਸ਼ਨ ਸੈੱਲ ਦੀ ਇੰਚਾਰਜ ਸਹਾਇਕ ਡਾਇਰੈਕਟਰ ਪ੍ਰਨੀਤ ਕੌਰ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਸਤੰਬਰ ਮਹੀਨੇ ਦੀ ਪੈਨਸ਼ਨ ਸਾਰੇ ਪੈਨਸ਼ਨਰਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਭਾਂ ਅਨੁਸਾਰ ਮਿਲੇਗੀ। ਬਾਕੀ ਮੰਗਾਂ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਉਣ ਦੀ ਗੱਲ ਆਖੀ। ਇਸ ਮਗਰੋਂ ਧਰਨਾਕਾਰੀਆਂ ਨੇ ਧਰਨਾ ਚੁੱਕ ਲਿਆ।

Advertisement

Advertisement
Author Image

sukhwinder singh

View all posts

Advertisement