For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਵੱਲੋਂ ਰੋਸ ਮੁਜ਼ਾਹਰਾ

07:35 AM May 06, 2024 IST
ਪੈਨਸ਼ਨਰਾਂ ਵੱਲੋਂ ਰੋਸ ਮੁਜ਼ਾਹਰਾ
Advertisement

ਭਦੌੜ: ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਰਣਧੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਦਫ਼ਤਰ ਵਿੱਚ ਹੋਈ। ਪ੍ਰਧਾਨ ਰਣਧੀਰ ਸਿੰਘ, ਵਿੱਤ ਸਕੱਤਰ ਬਲਵਿੰਦਰ ਸਿੰਘ ਅਤੇ ਸਕੱਤਰ ਬਲਵਿੰਦਰ ਸਿੰਘ ਭਲੇਰੀਆ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੈਨਸ਼ਨਰ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਝੂਠੇ ਵਾਅਦਿਆਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਲੋਕ ਸਭਾ ਚੋਣਾਂ ਵਿੱਚ ਸਰਕਾਰ ਖਿਲਾਫ਼ ਵੋਟਾਂ ਪਾ ਕੇ ਪੰਜਾਬ ਸਰਕਾਰ ਨੂੰ ਚੱਲਦਾ ਕਰਨ ਦਾ ਮੁੱਢ ਬੰਨ੍ਹਣਗੇ। ਇਸ ਸਮੇਂ ਦਰਸ਼ਨ ਸਿੰਘ ਪਟਵਾਰੀ, ਜਤਿੰਦਰ ਸ਼ਰਮਾ ਡੀਸੀ, ਜਸਵੰਤ ਸਿੰਘ ਗਰੇਵਾਲ, ਮਿੱਠੂ ਸਿੰਘ ਜੰਗੀਆਣਾ, ਗੁਰਜੰਟ ਸਿੰਘ ਤੇ ਮਾ. ਜੰਗ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×