For the best experience, open
https://m.punjabitribuneonline.com
on your mobile browser.
Advertisement

ਮਾੜੇ ਸੀਵਰੇਜ ਪ੍ਰਬੰਧਾਂ ਖ਼ਿਲਾਫ਼ ਲੋਕਾਂ ਵੱਲੋਂ ਧਰਨਾ

09:35 AM Apr 22, 2024 IST
ਮਾੜੇ ਸੀਵਰੇਜ ਪ੍ਰਬੰਧਾਂ ਖ਼ਿਲਾਫ਼ ਲੋਕਾਂ ਵੱਲੋਂ ਧਰਨਾ
ਮਾਨਸਾ ਵਿੱਚ ਸੀਵਰੇਜ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਧਰਨਾ ਦਿੰਦੇ ਹੋਏ ਲੋਕ।
Advertisement

ਪੱਤਰ ਪ੍ਰੇਰਕ
ਮਾਨਸਾ, 21 ਅਪਰੈਲ
ਮਾਨਸਾ ਸ਼ਹਿਰ ਵਿੱਚ ਲੰਮੇ ਸਮੇਂ ਤੋਂ ਸਫ਼ਾਈ ਨਾ ਹੋਣ ਅਤੇ ਸੀਵਰੇਜ ਬੰਦ ਰਹਿਣ ਕਾਰਨ ਲੋਕ ਪ੍ਰੇਸ਼ਾਨ ਹਨ ਅਤੇ ਸਲੱਮ ਬਸਤੀਆਂ ਵਿੱਚ ਸੀਵਰੇਜ ਅਤੇ ਗਲੀਆਂ ਨਾ ਬਣਨਾ ਬਹੁਤ ਵੱਡੀ ਸਮੱਸਿਆਵਾਂ ਹਨ। ਲੋਕਾਂ ਦਾ ਕਹਿਣਾ ਹੈ ਕਿ ਇਹ ਮਾਮਲੇ ਸਿਆਸੀ ਆਗੂਆਂ ਅਤੇ ਨਗਰ ਕੌਂਸਲ ਮਾਨਸਾ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਹੈ। ਸ਼ਹਿਰ ਦੇ ਵਾਰਡ ਨੰਬਰ 27 ਦੇ ਵਾਸੀਆਂ ਵੱਲੋਂ ਸੀਪੀਆਈ (ਐੱਮਐੱਲ) ਲਿਬਰੇਸ਼ਨ ਦੀ ਅਗਵਾਈ ਹੇਠ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਬਲਵਿੰਦਰ ਸਿੰਘ ਘਰਾਂਗਣਾ ਨੇ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਅਤੇ ਗਲੀਆਂ ਨਾ ਬਣਨ ਕਾਰਨ ਗੰਦੇ ਪਾਣੀ ਨਾਲ ਲੋਕਾਂ ਨੂੰ ਭਿਆਨਕ ਬਿਮਾਰੀਆਂ ਚਿੰਬੜਨ ਦਾ ਡਰ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸ਼ਹਿਰ ਦੇ ਸੀਵਰੇਜ ਦੇ ਪਾਣੀ ਦਾ ਨਗਰ ਕੌਂਸਲ ਮਾਨਸਾ ਵੱਲੋਂ ਜਲਦੀ ਹੱਲ ਨਾ ਕੀਤਾ ਤਾਂ ਪਾਰਟੀ ਵੱਲੋਂ ਅਤੇ ਸਮੂਹ ਜਨਤਕ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਨੂੰ ਨਾਲ ਲੈਕੇ ਨਗਰ ਕੌਸਲ ਦਫ਼ਤਰ ਅੱਗੇ ਧਰਨਾ ਲਾਇਆ ਜਾਵੇਗਾ। ਇਸ ਮੌਕੇ ਗੁਰਸੇਵਕ ਸਿੰਘ ਮਾਨਬੀਬੜੀਆਂ, ਕ੍ਰਿਸ਼ਨ ਕੌਰ, ਜਰਨੈਲ ਸਿੰਘ, ਦਰਸ਼ਨ ਦਾਨੇਵਾਲਾ, ਹਰਮਨ ਕੌਰ, ਗੁਰਮੀਤ ਕੌਰ ਅਤੇ ਰਾਮੂ ਮਾਨਸਾ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

Advertisement
Advertisement
×