ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਓਵਰਫਲੋਅ ਹੋਣ ਕਾਰਨ ਲੋਕਾਂ ਵੱਲੋਂ ਰੋਸ ਮੁਜ਼ਾਹਰਾ

07:17 AM Jun 13, 2024 IST
ਕਾਲਾਂਵਾਲੀ ਵਿਚ ਸੀਵਰੇਜ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਲੋਕ।

ਪੱਤਰ ਪੇ੍ਰਕ
ਕਾਲਾਂਵਾਲੀ, 12 ਜੂਨ
ਇੱਥੋਂ ਦੇ ਵਾਰਡ 2 ਦੀ ਗਲੀ ਮਸਜਿਦ ਵਾਲੀ ਵਿੱਚ ਲੰਬੇ ਸਮੇਂ ਤੋਂ ਸੀਵਰੇਜ ਦੇ ਓਵਰਫਲੋਅ ਹੋਣ ਦੀ ਸਮੱਸਿਆ ਕਾਰਨ ਗਲੀ ਵਾਸੀਆਂ ਨੇ ਇਕੱਠੇ ਹੋ ਕੇ ਜਨ ਸਿਹਤ ਵਿਭਾਗ ਖਿਲਾਫ਼ ਰੋਸ਼ ਮੁਜ਼ਾਹਰਾ ਕੀਤਾ ਅਤੇ ਪ੍ਰਸ਼ਾਸਨ ਤੋਂ ਉਕਤ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।   ਗਲੀ ਵਾਸੀ ਮਹੀਪਾਲ, ਰਾਜ ਕੁਮਾਰ, ਮਮਤਾ ਰਾਣੀ, ਸਾਧਾਂ ਦੇਵੀ, ਪ੍ਰਵੀਨ ਰਾਣੀ, ਪਰਮਜੀਤ ਕੌਰ, ਗੋਰਾ ਲਾਲ, ਬਾਰੂ ਮੱਲ, ਰੋਕੀ ਆਦਿ ਨੇ ਦੱਸਿਆ ਕਿ ਉਨ੍ਹਾਂ ਦਾ ਮੁਹੱਲਾ ਸਲੱਮ ਏਰੀਆ ਹੋਣ ਕਾਰਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਪਿਛਲੇ ਕਾਫੀ ਸਮੇਂ ਤੋਂ ਸੀਵਰੇਜ ਓਵਰਫਲੋਅ ਹੋਣ ਦੀ ਸਮੱਸਿਆ ਬਣੀ ਹੋਈ ਹੈ ਜਿਸ ਸਬੰਧੀ ਇਲਾਕੇ ਦੇ ਲੋਕ ਕਈ ਵਾਰ ਵਿਭਾਗ ਦੇ ਸਟਾਫ਼ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਅੱਜ ਤੱਕ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਿਆਸਤਦਾਨ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਚੋਣਾਂ ਤੋਂ ਬਾਅਦ ਉਨ੍ਹਾਂ ਦਾ ਹਾਲ ਪੁੱਛਣ ਕੋਈ ਨਹੀਂ ਆਉਂਦਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਲੋਕ ਸਾਫ਼ ਸੁਥਰੇ ਮਾਹੌਲ ਵਿੱਚ ਰਹਿ ਸਕਣ।

Advertisement

Advertisement