ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਨਾ ਬਣਾਉਣ ਤੋਂ ਖਫ਼ਾ ਲੋਕਾਂ ਵੱਲੋਂ ਰੋਸ ਵਿਖਾਵਾ

06:48 AM Jun 19, 2024 IST
ਸੰਗਰੂਰ ’ਚ ਅਜੀਤ ਨਗਰ ਵਿੱਚ ਮੁਹੱਲੇ ਦੇ ਵਸਨੀਕ ਰੋਸ ਪ੍ਰਦਰਸ਼ਨ ਕਰਦੇ ਹੋਏ। ਫੋਟੋ: ਲਾਲੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਜੂਨ
ਜ਼ਮੀਨਦੋਜ਼ ਤਾਰਾਂ ਪਾਉਣ ਲਈ ਪੁੱਟੀ ਗਈ ਸੜਕ ਕਰੀਬ ਡੇਢ ਸਾਲ ਬਾਅਦ ਵੀ ਨਾ ਬਣਾਉਣ ਕਾਰਨ ਸਥਾਨਕ ਅਜੀਤ ਨਗਰ ਅਤੇ ਗੰਗਾ ਰਾਮ ਕਲੋਨੀ ਦੇ ਵਸਨੀਕਾਂ ਨੂੰ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਸੜਕ ਨਾ ਬਣਾਉਣ ਤੋਂ ਰੋਹ ਵਿੱਚ ਆਏ ਕਲੋਨੀ ਦੇ ਵਸਨੀਕਾਂ ਵੱਲੋਂ ਸਮਾਜ ਸੇਵੀ ਅਵਤਾਰ ਸਿੰਘ ਤਾਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਸੜਕ ਛੇਤੀ ਨਾ ਬਣਾਈ ਗਈ ਤਾਂ ਕਲੋਨੀਆਂ ਦੇ ਵਸਨੀਕਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਸਮਾਜ ਸੇਵੀ ਅਵਤਾਰ ਸਿੰਘ ਤਾਰਾ ਨੇ ਦੱਸਿਆ ਕਿ ਪਾਵਰ ਕਾਰਪੋਰੇਸ਼ਨ ਵੱਲੋਂ 66 ਕੇਵੀ ਦੀਆਂ ਤਾਰਾਂ ਪਾਉਣ ਲਈ ਸੜਕ ਪੁੱਟੀ ਗਈ ਸੀ ਪਰ ਤਾਰਾਂ ਪਾਉਣ ਤੋਂ ਬਾਅਦ ਸੜਕ ਨੂੰ ਉਸੇ ਹਾਲਾਤ ਵਿੱਚ ਛੱਡ ਦਿੱਤਾ ਗਿਆ ਹੈ ਅਤੇ ਪਿਛਲੇ ਕਰੀਬ ਡੇਢ ਸਾਲ ਤੋਂ ਕਲੋਨੀਆਂ ਦੇ ਵਸਨੀਕ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਾਵਰਕੌਮ ਦੇ ਐਕਸੀਅਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਜਾਣੂ ਕਰਵਾਇਆ ਕਿ ਪਾਵਰਕੌਮ ਵੱਲੋਂ ਸੜਕ ਬਣਾਉਣ ਲਈ ਪੇਮੈਂਟ ਲੋਕ ਨਿਰਮਾਣ ਵਿਭਾਗ ਨੂੰ ਅਦਾ ਕੀਤੀ ਜਾ ਚੁੱਕੀ ਹੈ ਅਤੇ ਇਹ ਸੜਕ ਲੋਕ ਨਿਰਮਾਣ ਵਿਭਾਗ ਵੱਲੋਂ ਹੀ ਬਣਾਈ ਜਾਣੀ ਹੈ। ਸ੍ਰੀ ਤਾਰਾ ਨੇ ਦੱਸਿਆ ਕਿ ਇਸ ਸਬੰਧੀ ਜਦੋਂ ਲੋਕ ਨਿਰਮਾਣ ਵਿਭਾਗ ਦੇ ਪਟਿਆਲਾ ਸਥਿਤ ਐਕਸੀਅਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹਾਲੇ ਪੂਰੀ ਪੇਮੈਂਟ ਦੀ ਅਦਾਇਗੀ ਨਹੀਂ ਹੋਈ ਅਤੇ ਪਾਵਰਕੌਮ ਵੱਲ ਬਕਾਇਆ ਪੇਮੈਂਟ ਰਹਿੰਦੀ ਹੈ। ਜਦੋਂ ਤੱਕ ਪੂਰੀ ਪੇਮੈਂਟ ਨਹੀਂ ਮਿਲਦੀ, ਉਦੋਂ ਤੱਕ ਸੜਕ ਦੇ ਟੈਂਡਰ ਨਹੀਂ ਪਾਏ ਜਾ ਸਕਦੇ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਇਹ ਦੋਵੇਂ ਵਿਭਾਗ ਇੱਕ ਦੂਜੇ ਉਪਰ ਜ਼ਿੰਮੇਵਾਰੀ ਸੁੱਟ ਕੇ ਪੱਲਾ ਝਾੜ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੜਕ ਨੂੰ ਬਣਾਉਣ ਦੀ ਮੰਗ ਲਈ ਇੱਕ ਪੱਤਰ ਵਧੀਕ ਡਿਪਟੀ ਕਮਿਸ਼ਨਰ ਨੂੰ ਵੀ ਸੌਂਪਿਆ ਗਿਆ ਸੀ ਪਰ ਦੋ ਮਹੀਨਿਆਂ ਬਾਅਦ ਵੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਸੜਕ ਨਾ ਬਣਾਈ ਤਾਂ ਕਲੋਨੀਆਂ ਦੇ ਵਸਨੀਕ ਆਵਾਜਾਈ ਠੱਪ ਕਰਨ ਲਈ ਮਜਬੂਰ ਹੋਣਗੇ।

Advertisement

Advertisement
Advertisement