ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਵਰਕੌਮ ਮੁਲਾਜ਼ਮਾਂ ਵੱਲੋਂ ਮੰਡਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

07:12 AM Jun 12, 2024 IST
ਪਾਵਰਕੌਮ ਮੁਲਾਜ਼ਮ ਰੋਸ ਪ੍ਰਦਰਸ਼ਨ ਕਰਦੇ ਹੋਏ।

ਹੁਸ਼ਿਆਰ ਸਿੰਘ ਰਾਣੂੰ
ਮਾਲੇਰਕੋਟਲਾ, 11 ਜੂਨ
ਮੁਲਾਜ਼ਮ ਯੂਨਾਈਟਿਡ ਆਰਗੇਨਾਈਜੇਸ਼ਨ (ਪੀਐੱਸਪੀਸੀਐੱਲ ਤੇ ਪੀਐੱਸਟੀਸੀਐਲ) ਡਿਵੀਜ਼ਨ ਮਾਲੇਰਕੋਟਲਾ ਦੇ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਖ਼ਿਲਾਫ਼ ਮੰਡਲ ਦਫ਼ਤਰ ਮਾਲੇਰਕੋਟਲਾ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਪ੍ਰਤੀ ਟਾਲ-ਮਟੋਲ ਕੀਤੀ ਜਾ ਰਹੀ ਹੈ। ਇਨ੍ਹਾਂ ਮੰਗਾਂ ਵਿੱਚ ਸੀ.ਆਰ.ਏ. 295/19 ਦੇ ਭਰਤੀ ਹੋਏ ਜਿਹੜੇ ਮੁਲਾਜ਼ਮਾਂ ’ਤੇ ਝੂਠੇ ਪਰਚੇ ਪਾਏ ਗਏ ਹਨ ਉਹ ਰੱਦ ਕੀਤੇ ਜਾਣ, ਸਾਰੇ ਮੁਲਾਜ਼ਮਾਂ ਦੀਆਂ ਰੈਗੂਲਰ ਤਨਖ਼ਾਹਾਂ ਜਾਰੀ ਕੀਤੀਆਂ ਜਾਣ, ਟਰਮੀਨੇਟ ਕੀਤੇ ਮੁਲਾਜ਼ਮ ਬਹਾਲ ਕੀਤੇ ਜਾਣ, ਬਾਕੀ ਰਹਿੰਦੇ ਸਾਥੀਆਂ ਨੂੰ ਰੁਜ਼ਗਾਰ ਦਿੱਤਾ ਜਾਵੇ। ਸੀ.ਆਰ.ਏ. 289/16 ਅਧੀਨ ਭਰਤੀ ਕੀਤੇ ਮੁਲਾਜ਼ਮਾਂ ਤੋਂ ਧੱਕੇ ਨਾਲ ਐੱਚ.ਟੀ. ਲਾਈਨਾਂ ਉੱਪਰ ਲਾਈਨਮੈਨ ਦਾ ਕੰਮ ਲੈਣਾ ਬੰਦ ਕੀਤਾ ਜਾਵੇ। ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਸਹਾਇਕ ਲਾਈਨਮੈਨ ਤੋਂ ਲਾਈਨਮੈਨ ਬਣਨ ਲਈ ਡਿਪਲੋਮਾ ਹੋਲਡਰ ਲਈ 2 ਸਾਲ ਅਤੇ ਅਪ੍ਰੈਂਟਿਸ ਪਾਸ ਲਈ 5 ਸਾਲ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ, ਪਰ 6 ਸਾਲ ਤੋਂ ਉੱਪਰ ਹੋਣ ਦੇ ਬਾਵਜੂਦ ਮਹਿਕਮੇ ਵੱਲੋਂ ਬਿਨਾਂ ਵਿੱਤੀ ਲਾਭ ਦਿੱਤੇ ਸਹਾਇਕ ਲਾਈਨਮੈਨਾਂ ਤੋਂ ਲਾਈਨਮੈਨ ਦਾ ਕੰਮ ਧੱਕੇ ਨਾਲ ਲਿਆ ਜਾ ਰਿਹਾ ਹੈ। ਸੀ.ਆਰ.ਏ. 299/22 ਅਧੀਨ ਭਰਤੀ ਮੁਲਾਜ਼ਮਾਂ ਨੂੰ ਬਰਾਬਰ ਕੰਮ ਬਰਾਬਰ ਤਨਖ਼ਾਹ ਦੇ ਅਨੁਸਾਰ 7ਵੇਂ ਪੇ-ਸਕੇਲ ਦੀ ਥਾਂ ਪੰਜਾਬ ਦਾ 6ਵਾਂ ਪੇ-ਸਕੇਲ ਲਾਗੂ ਕੀਤਾ ਜਾਵੇ। 2004 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਦੀ ਥਾਂ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ।
ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਇਨ੍ਹਾਂ ਹੱਕੀ ਤੇ ਜਾਇਜ਼ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੂਬਾ ਪੱਧਰ ’ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀ ਹੋਵੇਗੀ।

Advertisement

Advertisement