ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁੱਡਾ ਮੁਲਾਜ਼ਮਾਂ ਵੱਲੋਂ ਤਨਖਾਹ ਨਾ ਮਿਲਣ ਕਾਰਨ ਮੁਜ਼ਾਹਰਾ

07:23 AM May 21, 2024 IST
ਪੁੱਡਾ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਕਾਮੇ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 20 ਮਈ
ਪੁੱਡਾ ਮੁਲਾਜ਼ਮਾਂ ਨੇ ਅੱਜ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਪੁੱਡਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਘਰ ਬਿਠਾਉਣ ਦੀਆਂ ਸਾਜ਼ਿਸ਼ਾਂ ਚੱਲ ਰਹੀਆਂ ਹਨ। ਜਾਣਕਾਰੀ ਅਨੁਸਾਰ ਇਹ ਮੁਜ਼ਾਹਰਾ ਪੰਜਾਬ ਫ਼ੀਲਡ ਐਂਡ ਵਰਕਰ ਯੂਨੀਅਨ ਦੇ ਸੱਦੇ ’ਤੇ ਕੀਤਾ ਗਿਆ ਹੈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਨੇ ਦੱਸਿਆ ਕਿ ਇਸ ਮੁਜ਼ਾਹਰੇ ਦਾ ਮੁੱਖ ਕਾਰਨ ਮੁਲਾਜ਼ਮਾਂ ਦੀਆਂ ਮੰਗਾਂ ਦਾ ਪੁੱਡਾ ਦੇ ਅਧਿਕਾਰੀਆਂ ਨਾਲ ਕਈ ਵਾਰ ਲਿਖਤੀ ਅਤੇ ਜ਼ੁਬਾਨੀ ਤੌਰ ’ਤੇ ਕੀਤੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਕੋਈ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਕਰਕੇ ਜਥੇਬੰਦੀ ਦੇ ਮੈਂਬਰ ਅਤੇ ਪੰਜਾਬ ਦੇ ਜਨਰਲ ਸਕੱਤਰ ਪੰਜਾਬ ਸ਼ੀਸ਼ਨ ਕੁਮਾਰ ਵੱਲੋਂ ਪੁੱਡਾ ਦਫ਼ਤਰ ਅੱਗੇ ਅੱਜ ਤੋਂ ਲਗਾਤਾਰ ਪੰਜ ਮੈਂਬਰਾਂ ਵੱਲੋਂ ਅਣਮਿੱਥੇ ਸਮੇਂ ਤੱਕ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਹੜਤਾਲ ਕਰਨ ਵਾਲਿਆਂ ਵਿੱਚ ਹਰਪ੍ਰੀਤ ਸਿੰਘ, ਮਨਿੰਦਰ ਸਿੰਘ, ਅਮਨ, ਨਿਹਾਲ ਸਿੰਘ ਤੇ ਦਿਨੇਸ਼ ਕੁਮਾਰ ਸ਼ਾਮਲ ਹਨ।
ਇਸ ਦੌਰਾਨ ਦਿਹਾੜੀਦਾਰ ਕਾਮਿਆਂ ਵੱਲੋਂ ਕਰੋਨਾ ਕਾਲ ਸਮੇਂ ਦਾ ਬੋਨਸ ਅਤੇ ਵਧੀ ਤਨਖ਼ਾਹ ਦੇਣ, ਰਾਜਪੁਰਾ ਕਲੋਨੀ ਅਤੇ ਡੇਅਰੀ ਫਾਰਮ ਵਿੱਚ ਕੰਮ ਕਰਦੇ ਕਾਮਿਆਂ ਦੀ ਜੁਲਾਈ 2022 ਦੀ ਤਨਖ਼ਾਹ ਦੇਣ, ਪੰਜਾਬ ਲੇਬਰ ਕਮਿਸ਼ਨਰ ਦੇ ਰੇਟਾਂ ਅਨੁਸਾਰ ਬਣਦੀ ਪੂਰੀ ਤਨਖ਼ਾਹ ਅਤੇ ਬਣਦਾ ਬਕਾਇਆ ਦੇਣ ਅਤੇ ਤਨਖ਼ਾਹ ਦੇਣ ਦੀ ਮਿਤੀ 5-7 ਤੱਕ ਤੈਅ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਗਈ।

Advertisement

Advertisement