ਪੰਜਾਬੀ ਯੂਨੀਵਰਸਿਟੀ ਕਰਮਚਾਰੀ ਐਸੋਸੀਏਸ਼ਨ ਵੱਲੋਂ ਮੁਜ਼ਾਹਰਾ
06:47 AM Oct 08, 2024 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 7 ਅਕਤੂਬਰ
ਪੰਜਾਬੀ ਯੂਨੀਵਰਸਿਟੀ ਦੀ ਕਰਮਚਾਰੀ ਐਸੋਸੀਏਸ਼ਨ (ਨਾਨ-ਟੀਚਿੰਗ) ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਪ੍ਰਧਾਨ ਰਜਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਰਜਿਸਟਰਾਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਐਸੋਸੀਏਸ਼ਨ ਦੇ ਮੀਤ ਪ੍ਰਧਾਨ ਪ੍ਰਕਾਸ਼ ਧਾਲ਼ੀਵਾਲ਼ ਨੇ ਦੱਸਿਆ ਕਿ ਇਹ ਧਰਨਾ ਵਰਕ ਚਾਰਜ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਯੂਨੀਵਰਸਿਟੀ ਦੇ ਈਐੱਮਆਰਸੀ ਅੱਗੇ ਮੁਲਾਜ਼ਮ ਆਗੂ ਕੁਲਪਿੰਦਰ ਸ਼ਰਮਾ ਦੀ ਅਗਵਾਈ ਵਿੱਚ ਮੁਲਾਜ਼ਮਾਂ ਦਾ ਧਰਨਾ ਅੱਜ ਵੀ ਜਾਰੀ ਰਿਹਾ। ਉਹ ਅਦਾਰੇ ਦੇ ਡਾਇਰੈਕਟਰ ਦਲਜੀਤ ਅਮੀ ’ਤੇ ਮੁਲਾਜ਼ਮਾਂ ਪ੍ਰਤੀ ਰਵੱਈਆ ਠੀਕ ਨਾ ਹੋਣ ਦੇ ਦੋਸ਼ ਲਾ ਰਹੇ ਹਨ। ਜਦਕਿ ਦਲਜੀਤ ਅਮੀ ਦਾ ਕਹਿਣਾ ਹੈ ਕਿ ਉਹ ਮੁਲਾਜ਼ਮਾਂ ਨੂੰ ਕੰਮ ਨੂੰ ਆਖਦੇ ਹਨ ਜਿਸ ਕਰਕੇ ਹੀ ਉਹ ਉਨ੍ਹਾਂ ਤੋਂ ਖਫ਼ਾ ਹਨ।
Advertisement
Advertisement
Advertisement