For the best experience, open
https://m.punjabitribuneonline.com
on your mobile browser.
Advertisement

ਤਨਖਾਹ ਨਾ ਮਿਲਣ ’ਤੇ ਪੀਡਬਲਿਊਡੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

08:50 AM Jun 06, 2024 IST
ਤਨਖਾਹ ਨਾ ਮਿਲਣ ’ਤੇ ਪੀਡਬਲਿਊਡੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ
ਪੀਡਬਲਿਊਡੀ ਮਕੈਨੀਕਲ ਵਰਕਰ ਪ੍ਰਦਰਸ਼ਨ ਕਰਦੇ ਹੋਏ।
Advertisement

ਪੀ.ਪੀ. ਵਰਮਾ
ਪੰਚਕੂਲਾ, 5 ਜੂਨ
ਹਰਿਆਣਾ ਗੌਰਮਿੰਟ ਪੀਡਬਲਿਊਡੀ ਮਕੈਨੀਕਲ ਵਰਕਰਜ਼ ਯੂਨੀਅਨ ਹਰਿਆਣਾ ਸਕਿੱਲ ਐਂਪਲਾਇਮੈਂਟ ਤਹਿਤ ਲੱਗੇ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ ’ਤੇ ਰੋਸ ਵਜੋਂ ਅੱਜ ਮਾਜਰੀ ਚੌਕ ਪੰਚਕੂਲਾ ਨੇੜੇ ਕਾਰਜਕਾਰੀ ਇੰਜਨੀਅਰ ਭਵਨ ਅਤੇ ਮਾਰਗ ਮੰਡਲ ਪੀ 2 ਪੰਚਕੂਲਾ ਦੇ ਸਾਹਮਣੇ ਧਰਨਾ ਦਿੱਤਾ ਗਿਆ। ਸ਼ਾਖਾ ਮੁਖੀ ਸ਼ਮਸ਼ੇਰ ਸਿੰਘ ਗੁੱਜਰ ਹਰਿਆਣਾ ਦੀ ਪ੍ਰਧਾਨਗੀ ਹੇਠ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ, ਸਿੱਖਿਆ ਸਦਨ, ਸੈਕਟਰ 6, ਦਫ਼ਤਰ ਅਤੇ ਰੱਖ-ਰਖਾਅ ਲਈ ਕੰਮ ਕਰ ਰਹੇ ਕਰਮਚਾਰੀਆਂ ਨੂੰ ਪਿਛਲੇ ਦਸ ਸਾਲਾਂ ਵਿੱਚ ਹਰਿਆਣਾ ਹੁਨਰ ਰੁਜ਼ਗਾਰ ਨਿਗਮ ਨੂੰ ਤਬਦੀਲ ਕਰ ਦਿੱਤਾ ਗਿਆ ਸੀ ਪਰ ਬਿਲਡਿੰਗ ਐਂਡ ਰੋਡ ਬੋਰਡ ਪੀਡਬਲਿਊਡੀ ਪੰਚਕੂਲਾ ਵਿੱਚ ਕੰਮ ਕਰ ਰਹੇ ਹਨ ਅਤੇ ਮਈ 2024 ਦਾ ਮਹੀਨਾ ਵੀ ਖਤਮ ਹੋ ਗਿਆ ਹੈ ਪਰ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੀ। ਇਸੇ ਦੌਰਾਨ ਕਾਰਜਕਾਰੀ ਇੰਜਨੀਅਰ ਅਸ਼ੀਸ਼ ਚੌਹਾਨ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਇੱਕ ਹਫ਼ਤੇ ਦੇ ਅੰਦਰ-ਅੰਦਰ ਦੋਵਾਂ ਮਹੀਨਿਆਂ ਦੀਆਂ ਤਨਖਾਹਾਂ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦੇਣ ਦਾ ਭਰੋਸਾ ਦਿਵਾਉਂਦਿਆਂ ਹੜਤਾਲ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੱਤੀ।
ਮੁਲਾਜ਼ਮਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤਨਖ਼ਾਹ ਨਾ ਮਿਲੀ ਤਾਂ ਕਰਮਚਾਰੀ ਕੰਮ ਬੰਦ ਕਰਕੇ ਹੜਤਾਲ ’ਤੇ ਬੈਠਣਗੇ ਅਤੇ ਦਫ਼ਤਰ ਦਾ ਘਿਰਾਓ ਕਰਕੇ ਅਣਮਿਥੇ ਸਮੇਂ ਲਈ ਹੜਤਾਲ ਕਰਨਗੇ। ਧਰਨੇ ਨੂੰ ਪ੍ਰਧਾਨ ਸ਼ਮਸ਼ੇਰ ਸਿੰਘ ਅਤੇ ਸੰਦਲ ਸਿੰਘ ਰਾਣਾ ਸੂਬਾ ਜਨਰਲ ਸਕੱਤਰ, ਤਾਰਾ ਸਿੰਘ, ਰਾਜੀਵ ਕੁਮਾਰ, ਹੁਸ਼ਿਆਰ ਸਿੰਘ, ਧਰਮਪਾਲ, ਹਰਬੰਸ, ਰਾਜੇਸ਼ ਕੁਮਾਰ, ਨਿਤਿਨ ਕੁਮਾਰ ਰਘੁਬੀਰ ਸਿੰਘ ਨੇ ਸੰਬੋਧਨ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×