ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੈਜ਼ੀਡੈਂਟ ਡਾਕਟਰਾਂ ਵੱਲੋਂ ਏਲਾਂਤੇ ਮਾਲ ਦੇ ਬਾਹਰ ਮੁਜ਼ਾਹਰਾ

06:31 AM Aug 22, 2024 IST
ਏਲਾਂਤੇ ਮਾਲ ਅੱਗੇ ਰੋਸ ਦਾ ਪ੍ਰਗਟਾਵਾ ਕਰਦੇ ਹੋਏ ਡਾਕਟਰ। -ਫੋਟੋ: ਰਵੀ ਕੁਮਾਰ

ਪੱਤਰ ਪ੍ਰੇਰਕ
ਚੰਡੀਗੜ੍ਹ, 21 ਅਗਸਤ
ਕੋਲਕਾਤਾ ਕਾਂਡ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ ਚੱਲ ਰਹੀ ਹੜਤਾਲ ਅਤੇ ਰੋਸ ਪ੍ਰਦਰਸ਼ਨਾਂ ਦੀ ਲੜੀ ਵਜੋਂ ਅੱਜ ਦਸਵੇਂ ਦਿਨ ਪੀਜੀਆਈ ਚੰਡੀਗੜ੍ਹ ਅਤੇ ਜੀਐੱਮਸੀਐੱਚ-32 ਦੇ ਡਾਕਟਰਾਂ ਵੱਲੋਂ ਚੰਡੀਗੜ੍ਹ ਸਥਿਤ ਏਲਾਂਤੇ ਮਾਲ ਦੇ ਬਾਹਰ ਫਲੈਸ਼ ਮੌਬ ਕੀਤਾ ਗਿਆ। ਪੀਜੀਆਈ ਵਿੱਚ ਭਾਰਗਵਾ ਆਡੀਟੋਰੀਅਮ ਦੇ ਬਾਹਰ ਵਾਲੇ ਪਾਰਕ ਵਿੱਚ ਡਾਕਟਰਾਂ ਵੱਲੋਂ ਅੱਜ ਖੂਨਦਾਨ ਕੈਂਪ ਲਗਾਇਆ ਗਿਆ ਅਤੇ ਹੜਤਾਲੀ ਕੈਂਪ ਵਿੱਚ ਮਰੀਜ਼ਾਂ ਦਾ ਚੈੱਕਅੱਪ ਕਰਨ ਲਈ ‘ਓਪੀਡੀ ਆਨ ਰੋਡ’ ਵੀ ਲਗਾਈ ਗਈ। ਪੀਜੀਆਈ ਰੈਜ਼ੀਡੈਂਟਸ ਡਾਕਟਰਸ ਐਸੋਸੀਏਸ਼ਨ ਦੇ ਸੈਕਟਰੀ ਡਾ. ਪਰਨਿਥ ਰੈੱਡੀ, ਜੀਐੱਮਸੀਐੱਚ-32 ਦੀ ਰੈਜੀਡੈਂਟਸ ਡਾਕਟਰਸ ਐਸੋਸੀਏਸ਼ਨ ਦੇ ਪ੍ਰਧਾਨ ਉਮੰਗ, ਜੁਆਇੰਟ ਸਕੱਤਰ ਡਾ. ਅਨੂਪ, ਡਾ. ਦਲਜੋਤ ਅਤੇ ਮੀਡੀਆ ਸਕੱਤਰ ਡਾ. ਦੀਪਕ ਅਤੇ ਡਾ. ਸੰਚਿਤ ਨਾਰੰਗ ਨੇ ਦੱਸਿਆ ਕਿ ਏਲਾਂਤੇ ਮਾਲ ਦੇ ਫਲੈਸ਼ ਮੌਬ ਕਰਨ ਦਾ ਮਕਸਦ ਮਾਲ ਵਿੱਚ ਸ਼ਾਪਿੰਗ ਲਈ ਆਉਣ ਵਾਲੇ ਲੋਕਾਂ ਨੂੰ ਇਹ ਦੱਸਣਾ ਸੀ ਕਿ ਦੇਸ਼ ਵਿੱਚ ਡਾਕਟਰਾਂ ਨਾਲ ਵਾਪਰ ਰਹੀਆਂ ਅਪਰਾਧਕ ਘਟਨਾਵਾਂ ਲਈ ਡਾਕਟਰਾਂ ਨੂੰ ਸੜਕਾਂ ਉੱਤੇ ਉਤਰਨਾ ਪੈ ਰਿਹਾ ਹੈ ਪਰ ਸਰਕਾਰ ਡਾਕਟਰਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਹਾਮੀ ਨਹੀਂ ਭਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਡਾਕਟਰਾਂ ਦੀ ਸੁਰੱਖਿਆ ਦੀ ਹਾਮੀ ਨਹੀਂ ਭਰਦੀ, ਹੜਤਾਲ ਅਤੇ ਪ੍ਰਦਰਸ਼ਨ ਜਾਰੀ ਰਹਿਣਗੇ।
ਡੇਰਾਬੱਸੀ (ਖੇਤਰੀ ਪ੍ਰਤੀਨਿਧ): ਡੇਰਾਬੱਸੀ ਸਰਕਾਰੀ ਹਸਪਤਾਲ ਦੇ ਅੱਗੇ ਕੋਲਕਾਤਾ ਕਾਂਡ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ‘ਆਲ ਇੰਡੀਆ ਪੀਸ ਐਂਡ ਸੋਲਿਡੈਰਿਟੀ ਆਰਗੇਨਾਈਜ਼ੇਸ਼ਨ’ ਦੇ ਮੈਂਬਰਾਂ ਨੇ ਐਡਵੋਕੇਟ ਜਸਪਾਲ ਸਿੰਘ ਦੀ ਅਗਵਾਈ ਹੇਠ ਕੋਲਕਾਤਾ ਦੇ ਮਹਿਲਾ ਡਾਕਟਰ ਨਾਲ ਹੋਈ ਦਰਿੰਦਗੀ ਦੇ ਵਿਰੋਧ ਵਿੱਚ ਡੇਰਾਬੱਸੀ ਵਿੱਚ ਰੋਸ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਕਾਮਰੇਡ ਜਸਪਾਲ ਸਿੰਘ, ਸ਼ਾਮ ਸਿੰਘ ਸੰਧੂ, ਐਡਵੋਕੇਟ ਅਨਮੋਲ ਸਿੰਘ ਆਦਿ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ।
ਇਸ ਮੌਕੇ ਡਾਕਟਰਾਂ ਨੂੰ ਸੁਰੱਖਿਆ ਦੇਣ ਦੀ ਮੰਗ ਰੱਖੀ ਗਈ ਹੈ।
ਇਸ ਮੌਕੇ ਗੁਰਚਰਨ ਸਿੰਘ, ਡਾ. ਪ੍ਰੇਮਿਕਾ, ਪਲਕ, ਭਜਨਵੀਰ ਸਿੰਘ, ਕਮਲਜੋਤ, ਭੁਪਿੰਦਰ ਸਿੰਘ, ਲਾਭ ਸਿੰਘ ਲਹਿਲੀ, ਸੁਰਿੰਦਰ ਸਿੰਘ ਜੜੋਤ, ਅਵਤਾਰ ਸਿੰਘ, ਨਸੀਬ ਸਿੰਘ, ਮਹਿੰਦਰ ਸਿੰਘ, ਮਾਸਟਰ ਅਨਿਲ ਚੌਹਾਨ, ਮਨੂੰ ਦੇਵ, ਕਮਲਜੀਤ ਕੌਰ, ਜਗਜੀਤ ਕੌਰ ਸਾਜ਼ਿਦ ਖਾਨ ਅਤੇ ਜੈਪਾਲ ਸਣੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Advertisement

ਡਾਕਟਰਾਂ ਦੇ ਹੱਕ ਵਿੱਚ ਲੋਕਾਂ ਵੱਲੋਂ ਮੋਮਬੱਤੀ ਮਾਰਚ

ਮੁਹਾਲੀ ਵਿੱਚ ਮੋਮਬੱਤੀ ਮਾਰਚ ਕਰਦੇ ਹੋਏ ਸ਼ਹਿਰ ਵਾਸੀ।

ਐਸਏਐਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਪੱਛਮੀ ਬੰਗਾਲ ਦੇ ਕੋਲਕਾਤਾ ਮੈਡੀਕਲ ਕਾਲਜ ਦੀ ਰੈਜ਼ੀਡੈਂਟ ਡਾਕਟਰ ਨਾਲ ਜਬਰ-ਜਨਾਹ ਮਗਰੋਂ ਬੇਰਹਿਮੀ ਨਾਲ ਕੀਤੀ ਹੱਤਿਆ ਦੇ ਮਾਮਲੇ ਖ਼ਿਲਾਫ਼ ਲੋਕਾਂ ਵਿੱਚ ਰੋਹ ਭਖਦਾ ਜਾ ਰਿਹਾ ਹੈ। ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼, ਕੈਮਿਸਟਾਂ ਤੋਂ ਇਲਾਵਾ ਹੁਣ ਆਮ ਨਾਗਰਿਕ ਵੀ ਸੜਕਾਂ ’ਤੇ ਉਤਰ ਆਏ ਹਨ। ਇਨਸਾਫ਼ ਦੀ ਮੰਗ ਲਈ ਡਾਕਟਰਾਂ ਦੀ ਚੱਲ ਰਹੀ ਲੜੀਵਾਰ ਹੜਤਾਲ ਦੇ ਸਮਰਥਨ ਵਿੱਚ ਬੁੱਧਵਾਰ ਨੂੰ ਮੁਹਾਲੀ ਵਿੱਚ ਵਿਮੈਨ ਵੈੱਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਅਤੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਨੇ ਸਾਂਝੇ ਤੌਰ ’ਤੇ ਮੋਮਬੱਤੀ ਮਾਰਚ ਕੀਤਾ। ਇਸ ਵਿੱਚ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਣੇ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਅਤੇ ਹਸਪਤਾਲਾਂ ਵਿੱਚ ਮਹਿਲਾ ਡਾਕਟਰਾਂ ਸਣੇ ਹੋਰ ਕੰਮਕਾਜੀ ਔਰਤਾਂ, ਅਧਿਆਪਕਾਵਾਂ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਦੀਪਿੰਦਰ ਸਿੰਘ, ਪਿੰਕੀ ਔਲਖ, ਪੁਸ਼ਪਿੰਦਰ ਥਿੰਦ, ਰਾਜਵਿੰਦਰ ਗਿੱਲ, ਡਾ. ਕੋਛੜ, ਦੀਪਕ ਦੂਆ, ਰਣਜੋਧ ਸਿੰਘ ਅਤੇ ਕੁਲਦੀਪ ਕੌਰ ਨੇ ਡਾਕਟਰਾਂ ਦੇ ਸੰਘਰਸ਼ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕਰਦ ਹੋਏ ਸਮੇਂ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਕਿ ਭਵਿੱਖ ਮਹਿਲਾ ਡਾਕਟਰਾਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਹਰ ਕੀਮਤ ’ਤੇ ਯਕੀਨੀ ਬਣਾਇਆ ਜਾਵੇ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੰਗ ਕੀਤੀ ਕਿ ਡਾਕਟਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ‘ਸੈਂਟਰਲ ਪ੍ਰੋਟੈਕਸ਼ਨ ਐਕਟ ਫਾਰ ਆਲ ਦਿ ਮੈਡੀਕਲ ਪ੍ਰੋਫੈਸ਼ਨਲਜ਼’ ਫੌਰੀ ਲਾਗੂ ਕੀਤਾ ਜਾਵੇ।

Advertisement
Advertisement