ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਵਰਕੌਮ ਦੇ ਸੇਵਾਮੁਕਤ ਕਾਮਿਆਂ ਵੱਲੋਂ ਧਰਨਾ

08:34 AM Sep 07, 2024 IST
ਦਾਖਾ ’ਚ ਮੰਡਲ ਦਫ਼ਤਰ ਸਾਹਮਣੇ ਮੁਜ਼ਾਹਰਾ ਕਰਦੇ ਹੋਏ ਸੇਵਾਮੁਕਤ ਕਾਮੇ।

ਸੰਤੋਖ ਗਿੱਲ
ਗੁਰੂਸਰ ਸੁਧਾਰ, ਮੁੱਲਾਂਪੁਰ, 6 ਸਤੰਬਰ
ਪਾਵਰਕੌਮ ਦੇ ਸੇਵਾਮੁਕਤ ਕਾਮਿਆਂ ਨੇ ਪ੍ਰਧਾਨ ਭੁਪਿੰਦਰ ਸਿੰਘ ਮੋਹੀ ਦੀ ਅਗਵਾਈ ਵਿੱਚ ਅੱਡਾ ਦਾਖਾ ਮੰਡਲ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਸੀਨੀਅਰ ਆਗੂ ਕੰਵਲਜੀਤ ਖੰਨਾ ਨੇ ਨਵੀਂ ਪੈਨਸ਼ਨ ਸਕੀਮ, ਪੁਰਾਣੀ ਪੈਨਸ਼ਨ ਸਕੀਮ ਅਤੇ ਏਕੀਕ੍ਰਿਤ ਪੈਨਸ਼ਨ ਸਕੀਮ ਦਾ ਤੁਲਨਾ ਕਰਦਿਆਂ ਮੋਦੀ ਹਕੂਮਤ ਵੱਲੋਂ ਲਿਆਂਦੀ ਏਕੀਕ੍ਰਿਤ ਪੈਨਸ਼ਨ ਸਕੀਮ ਨੂੰ ਮੁਲਾਜ਼ਮ ਵਰਗ ਲਈ ਬੇਹੱਦ ਘਾਤਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਵਰਗ ਦੀ ਖ਼ੂਨ-ਪਸੀਨੇ ਦੀ ਕਮਾਈ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਉਣ, 2.59 ਗੁਣਾਂਕ ਨਾਲ ਪੈਨਸ਼ਨ ਨਿਸ਼ਚਤ ਕਰਨ, ਤਨਖ਼ਾਹ ਸਕੇਲ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਸੋਧਣ, ਮਹਿੰਗਾਈ ਭੱਤਾ ਜਾਰੀ ਕਰਨ, ਮਹਿੰਗਾਈ ਭੱਤੇ ਦਾ ਬਕਾਇਆ ਜਾਰੀ ਕਰਾਉਣ ਲਈ 3 ਸਤੰਬਰ ਨੂੰ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ।
ਸਰਕਲ ਆਗੂ ਭਾਰਤਵੀਰ ਸਿੰਘ, ਚਰਨ ਸਿੰਘ ਸੁਧਾਰ, ਬਿੱਕਰ ਸਿੰਘ ਮੱਲ੍ਹੀ, ਜਗਤਾਰ ਸਿੰਘ ਸ਼ੇਖ਼ੂਪੁਰਾ ਨੇ 18 ਸਤੰਬਰ ਨੂੰ ਡਿਪਟੀ ਕਮਿਸ਼ਨ ਲੁਧਿਆਣਾ ਨੂੰ ਮੰਗ-ਪੱਤਰ ਦੇਣ ਅਤੇ 25 ਸਤੰਬਰ ਨੂੰ ਪਾਵਰਕੌਮ ਦੇ ਮੁੱਖ ਦਫ਼ਤਰ ਪਟਿਆਲਾ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ। ਆਗੂਆਂ ਨੇ ਠੇਕਾ ਮੁਲਾਜ਼ਮਾਂ ਨੂੰ ਪਾਵਰਕੌਮ ਤੋਂ ਛੁੱਟੀ ਕਰਨ ਅਤੇ ਪੱਕੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਉਪਰ ਜ਼ਰੂਰੀ ਸੇਵਾਵਾਂ ਕਾਨੂੰਨ ਲਾਗੂ ਕਰਨ ਵਿਰੁੱਧ ਮਾਨ ਸਰਕਾਰ ਦਾ ਪਿੱਟ- ਸਿਆਪਾ ਕੀਤਾ।

Advertisement

Advertisement