ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ’ਵਰਸਿਟੀ ਦੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਧਰਨਾ

10:38 AM May 26, 2024 IST
ਪੀਯੂ ਦੇ ਗੇਟ ’ਤੇ ਧਰਨਾ ਦਿੰਦੇ ਹੋਏ ਸੁਰੱੱਖਿਆ ਕਰਮਚਾਰੀ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 25 ਮਈ
ਪੰਜਾਬੀ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਵੱਲੋ ਆਪਣੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਗੇਟ ’ਤੇ ਸ਼ਾਂਤਮਈ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਕਰਦਿਆਂ ਸੁਰੱਖਿਆ ਮੁਲਾਜ਼ਮਾਂ ਦੇ ਆਗੂ ਅਰਵਿੰਦਰ ਸਿੰਘ ਬਾਬਾ ਨੇ ਕਿਹਾ ਕਿ ਦਸੰਬਰ, 2023 ’ਚ ਸੁਰੱਖਿਆ ਕਰਮਚਾਰੀਆਂ ਵੱਲੋਂ ਜਦੋਂ ਸੰਘਰਸ਼ ਚਲਾਇਆ ਗਿਆ ਸੀ ਤਾਂ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਸਮਝੌਤਾ ਕਰਵਾਇਆ ਸੀ। ਇਸ ਦੌਰਾਨ ਹੀ ਕੁੱਝ ਮੰਗਾਂ ਤੁਰੰਤ ਹੱਲ ਕਰ ਦਿੱਤੀਆਂ ਗਈਆਂ ਸਨ ਅਤੇ ਕੁਝ ਬਾਅਦ ’ਚ ਕਰਨ ਦਾ ਵਾਅਦਾ ਕੀਤਾ ਗਿਆ ਸੀ। ਇਹ ਵੀ ਸਮਝੌਤਾ ਹੋਇਆ ਸੀ ਕਿ ਕਿਸੇ ਵੀ ਕਰਮਚਾਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਪਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਸਮਝੌਤੇ ਦੇ ਉਲਟ ਕਰੀਬ 45 ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤਾ, ਜਿਨ੍ਹਾਂ ਵਿੱਚ 14 ਦੇ ਬਾਕਾਇਦਾ ਨਾਮ ਵੀ ਦਰਜ ਕਰਵਾਏ ਗਏ। ਸੇਵਾਵਾਂ ’ਚ ਹੋਣ ਵਾਲਾ ਵਾਧਾ ਵੀ ਰੋਕ ਦਿੱਤਾ ਗਿਆ। ਇਸ ਕਰਕੇ ਹੀ ਉਨ੍ਹਾਂ ਨੇ ਮੁੱਖ ਗੇਟ ’ਤੇ ਇਹ ਚਿਤਾਵਨੀ ਧਰਨਾ ਲਗਾਇਆ। ਉਨ੍ਹਾਂ ਕਿਹਾ ਕਿ ਜੇਕਰ ਮਸਲਾ ਹੱਲ ਨਾ ਕੀਤਾ ਗਿਆ ਤਾਂ ਸੋਮਵਾਰ ਤੋਂ ਦਿਨ-ਰਾਤ ਦਾ ਪੱਕਾ ਮੋਰਚਾ ਲਗਾਇਆ ਜਾਵੇਗਾ।

Advertisement

Advertisement