ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫ਼ਿਲਮ ‘ਐਮਰਜੈਂਸੀ’ ਖਿਲਾਫ਼ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਮੁਜ਼ਾਹਰਾ

10:23 AM Aug 28, 2024 IST
ਐੱਸਡੀਐੱਮ ਨੂੰ ਮੰਗ ਪੱਤਰ ਸੌਂਪਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅ) ਦੇ ਨੁਮਾਇੰਦੇ।

ਪੱਤਰ ਪ੍ਰੇਰਕ
ਮੁਕੇਰੀਆਂ, 27 ਅਗਸਤ
ਭਾਜਪਾ ਦੀ ਲੋਕ ਸਭਾ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ’ਚ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਤੇ ਸਿੱਖ ਕੌਮ ਦਾ ਅਕਸ ਵਿਗਾੜਨ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਤੇ ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਦੇ ਆਗੂਆਂ ਨੇ ਐੱਸਡੀਐੱਮ ਨੂੰ ਮੰਗ ਪੱਤਰ ਸੌਂਪ ਕੇ ਫ਼ਿਲਮ ’ਤੇ ਪਾਬੰਦੀ ਅਤੇ ਲੋਕ ਸਭਾ ਮੈਂਬਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਰੋਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਰਕਲ ਪ੍ਰਧਾਨ ਭਾਈ ਪਰਮਿੰਦਰ ਸਿੰਘ ਖਾਲਸਾ ਤੇ ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਦੇ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ ਨੇ ਸ਼ਿਰਕਤ ਕੀਤੀ।
ਆਗੂਆਂ ਨੇ ਦੱਸਿਆ ਕਿ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਵੱਲੋਂ ਆਪਣੀ ਫ਼ਿਲਮ ਐਮਰਜੈਂਸੀ ਵੱਖ ਵੱਖ ਸਿਨੇਮਾ ਘਰਾਂ ਵਿਚ ਰਿਲੀਜ਼ ਕੀਤੀ ਜਾ ਰਹੀ ਹੈ। ਫ਼ਿਲਮ ’ਚ ਸਿੱਖ ਕੌਮ ਦੇ ਅਕਸ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਹੈ ਅਤੇ ਸਿੱਖ ਕੌਮ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਬਾਰੇ ਬਹੁਤ ਹੀ ਅਪਸ਼ਬਦ ਵਰਤੇ ਗਏ ਹਨ, ਜਿਸ ਕਾਰਨ ਹਰ ਸਿੱਖ ਭਾਈਚਾਰੇ ਦੀਆਂ ਭਾਵਨਾ ਨੂੰ ਠੇਸ ਪਹੁੰਚੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਖ਼ਾਲਸਾ ਵੱਲੋ ਓਂਕਾਰ ਸਿੰਘ ਭੰਗਾਲਾ ਅਤੇ ਹੋਰ ਆਗੂਆਂ ਨੇ ਐੱਸਡੀਐੱਮ ਮੁਕੇਰੀਆਂ ਨੂੰ ਮੰਗ ਪੱਤਰ ਸੌਂਪ ਮੰਗ ਕੀਤੀ ਕਿ ਫ਼ਿਲਮ ’ਤੇ ਪਾਬੰਦੀ ਲਾਈ ਜਾਵੇ।

Advertisement

Advertisement