ਸਿੱਖ ਸੰਗਤ ਵੱਲੋਂ ਰੋਸ ਮੁਜ਼ਾਹਰਾ
05:51 AM Mar 13, 2025 IST
Advertisement
ਖੇਤਰੀ ਪ੍ਰਤੀਨਿਧ
ਧੂਰੀ, 11 ਮਾਰਚ
ਪਿੰਡ ਧਾਂਦਰਾ ਵਿੱਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਿਕੰਦਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਂਦਰਾ ਦੇ ਪ੍ਰਧਾਨ ਅਜੈਬ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਪੁਤਲਾ ਫੂਕਿਆ ਤੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਿੰਘ ਸਾਹਿਬਾਨਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਫੈਸਲਾ ਕੌਮ ਲਈ ਦੁੱਖਦਾਈ ਫੈਸਲਾ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
Advertisement
Advertisement
Advertisement
Advertisement