ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਵੱਲੋਂ ਪ੍ਰਿੰਸੀਪਲ ਖ਼ਿਲਾਫ਼ ਰੋਸ ਪ੍ਰਦਰਸ਼ਨ

07:36 AM Apr 26, 2024 IST
ਡਾਇਟ ਮੂਹਰੇ ਧਰਨੇ ਦਿੰਦੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।

ਜਸਵੰਤ ਜੱਸ
ਫ਼ਰੀਦਕੋਟ, 25 ਅਪਰੈਲ
ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ, ਐਲੀਮੈਂਟਰੀ ਟੀਚਰ ਯੂਨੀਅਨ ਫ਼ਰੀਦਕੋਟ ਅਤੇ ਡਾਇਟ ਸਟਾਫ਼ ਫ਼ਰੀਦਕੋਟ ਦੇ ਸੱਦੇ ‘ਤੇ ਅੱਜ ਜ਼ਿਲ੍ਹੇ ਦੇ ਵੱਡੀ ਗਿਣਤੀ ਅਧਿਆਪਕਾਂ ਨੇ ਡਾਇਟ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ। ਡੀ.ਟੀ.ਐਫ.ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਡਾਇਟ ਦੇ ਪ੍ਰਿੰਸੀਪਲ ਦਾ ਕਥਿਤ ਤੌਰ ‘ਤੇ ਅਧਿਆਪਕਾਂ ਪ੍ਰਤੀ ਵਿਹਾਰ ਠੀਕ ਨਹੀਂ ਹੈ ਅਤੇ ਅਧਿਆਪਕਾਂ ਨੂੰ ਬੇ-ਵਜ੍ਹਾ ਪਰੇਸ਼ਾਨ ਕੀਤਾ ਜਾਂਦਾ ਹੈ। ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਨੇ ਕਿਹਾ ਕਿ ਪ੍ਰਿੰਸੀਪਲ ਨੂੰ ਬਹੁਤ ਵਾਰ ਬੇਨਤੀ ਕੀਤੀ ਗਈ ਹੈ ਕਿ ਉਹ ਅਧਿਆਪਕਾਂ ਪ੍ਰਤੀ ਆਪਣਾ ਵਿਹਾਰ ਸਹੀ ਰੱਖਣ ਅਤੇ ਅਤੇ ਬੇਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ ਪਰ ਉਨ੍ਹਾਂ ਦਾ ਵਤੀਰਾ ਜਿਉਂ ਦਾ ਤਿਉਂ ਹੈ ਜਿਸ ਕਰਕੇ ਅੱਜ ਅਧਿਆਪਕਾਂ ਨੂੰ ਡਾਇਟ ਮੂਹਰੇ ਰੋਸ ਪ੍ਰਦਰਸ਼ਨ ਕਰਨਾ ਪਿਆ। ਅਧਿਆਪਕ ਆਗੂ ਗੁਰਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਜੇਕਰ ਪ੍ਰਿੰਸੀਪਲ ਵੱਲੋਂ ਆਪਣਾ ਰਵੱਈਆ ਨਾ ਬਦਲਿਆ ਗਿਆ ਤਾਂ ਉਹ ਪ੍ਰਿੰਸੀਪਲ ਖਿਲਾਫ਼ ਕਾਰਵਾਈ ਲਈ 3 ਮਈ ਤੋਂ ਚੱਕਾ ਜਾਮ ਕਰਨਗੇ। ਡਾਇਟ ਦੇ ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਵੀ ਅਧਿਆਪਕ ਨਾਲ ਮਾੜਾ ਵਿਹਾਰ ਨਹੀਂ ਕੀਤਾ ਅਤੇ ਨਾ ਹੀ ਕੋਈ ਗਲਤ ਕਾਰਵਾਈ ਕੀਤੀ ਹੈ। ਉਹ ਨਿਯਮਾਂ ਮੁਤਾਬਕ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਆਪਣਾ ਕੰਮ ਕਰ ਰਹੇ ਹਨ। ਇਸ ਮੌਕੇ ਗਗਨ ਪਾਹਵਾ, ਹਰਜਸਦੀਪ ਸਿੰਘ, ਗੁਰਪ੍ਰੀਤ ਰੰਧਾਵਾ, ਕੁਲਦੀਪ ਘਣੀਆ, ਪ੍ਰਦੀਪ ਸਿੰਘ, ਲਵਕਰਨ ਸਿੰਘ, ਗੁਰਸੇਵਕ ਸਿੰਘ ਮਦਨ ਲਾਲ, ਮਨਜੀਤ ਸਿੰਘ, ਅੰਮ੍ਰਿਤਪਾਲ ਸਿੰਘ ਸੇਖੋਂ ਆਦਿ ਹਾਜ਼ਰ ਸਨ।

Advertisement

Advertisement
Advertisement