For the best experience, open
https://m.punjabitribuneonline.com
on your mobile browser.
Advertisement

ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਰੋਸ ਮੁਜ਼ਾਹਰਾ

07:37 AM Jul 05, 2024 IST
ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਰੋਸ ਮੁਜ਼ਾਹਰਾ
ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਅਧਿਆਪਕ ਤੇ ਲਾਇਬ੍ਰੇਰੀਅਨ। -ਫੋਟੋ: ਸਰਬਜੀਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 4 ਜੁਲਾਈ
1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਵਲੋਂ ਮੰਗਾਂ ਮੰਨਵਾਉਣ ਲਈ ਬੀਐੱਮਸੀ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਸਵਿੰਦਰ ਕੌਰ (ਕਨਵੀਨਰ), ਪਰਮਿੰਦਰਜੀਤ ਕੌਰ, ਤਜਿੰਦਰ ਸਿੰਘ, ਕੁਲਦੀਪ ਸਿੰਘ, ਰਜੀਵ ਕੁਮਾਰ, ਰੋਹਿਤ, ਹਰਕੰਵਲ ਸਿੰਘ, ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਅੱਜ ਦੁਪਹਿਰ ਉਹ ਦੇਸ਼ ਭਗਤ ਯਾਦਗਾਰ ਹਾਲ ਵਿਖੇ ਇੱਕਠੇ ਹੋਏ ਸਨ ਪਰ ਇਸ ਦੌਰਾਨ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਉਥੇ ਹੀ ਰੋਕ ਕੇ ਰੱਖਿਆ ਤੇ ਕਹਿਣ ਲੱਗੇ ਕਿ ਉਹ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਤੈਅ ਕਰਵਾ ਦਿੰਦੇ ਹਨ ਪਰ ਉਸ ਦਾ ਵੀ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਯਾਦਗਾਰ ਹਾਲ ਦੇ ਨਾਲ ਲੱਗਦੇ ਬੀਐਮਸੀ ਚੌਕ ਤੱਕ ਹੀ ਜਾਣ ਦਿੱਤਾ ਜਿਥੇ ਉਨ੍ਹਾਂ ਨੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ 1158 ਭਰਤੀ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ, ਜਿਹੜੇ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਦਿੱਤਾ ਹੈ ਉਨ੍ਹਾਂ ਨੂੰ ਜੁਆਇਨ ਕਰਵਾਇਆ ਜਾਵੇ ਅਤੇ ਫਾਰਗ ਕੀਤੇ ਪ੍ਰੋਫੈਸਰਾਂ ਨੇ ਮੁੜ ਨੌਕਰੀ ’ਤੇ ਰੱਖਿਆ ਜਾਵੇ। ਆਗੂਆਂ ਨੇ ਦੱਸਿਆ ਕਿ ਜੇਕਰ 5 ਜੁਲਾਈ ਸਵੇਰ ਤੱਕ ਕੋਈ ਹੱਲ ਨਹੀਂ ਕੀਤਾ ਤਾਂ ਉਹ ਉਸੇ ਦਿਨ ਜਲੰਧਰ ਪੱਛਮੀ ਹਲਕੇ ਵਿਚ ਘਰ ਘਰ ਜਾ ਕੇ ‘ਆਪ’ ਦੇ ਉਮੀਦਵਾਰ ਵਿਰੁੱਧ ਪ੍ਰਚਾਰ ਕਰਨਗੇ।

Advertisement

Advertisement
Advertisement
Author Image

joginder kumar

View all posts

Advertisement