For the best experience, open
https://m.punjabitribuneonline.com
on your mobile browser.
Advertisement

ਟੀਜੀਟੀ ਉਮੀਦਵਾਰਾਂ ਵੱਲੋੋਂ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

06:16 AM May 07, 2024 IST
ਟੀਜੀਟੀ ਉਮੀਦਵਾਰਾਂ ਵੱਲੋੋਂ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
Advertisement

ਪੀ.ਪੀ. ਵਰਮਾ
ਪੰਚਕੂਲਾ, 6 ਮਈ
ਹਰਿਆਣਾ ਦੇ ਕਈ ਜ਼ਿਲ੍ਹਿਆਂ ਦੇ ਟੀਜੀਟੀ (ਟਰੇਨਡ ਗ੍ਰੈਜੂਏਟ ਟੀਚਰ) ਉਮੀਦਵਾਰ ਆਪਣੀਆਂ ਮੰਗਾਂ ਲਈ 18 ਦਿਨਾਂ ਦੀ ਯਾਤਰਾ ਖ਼ਤਮ ਕਰਨ ਮਗਰੋਂ ਇੱਥੇ ਸੈਕਟਰ-2 ਸਥਿਤ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਦਫ਼ਤਰ ਦਾ ਘਿਰਾਓ ਕਰਨ ਪੁੱਜੇ। ਹਾਲਾਂਕਿ, ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਹੀ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਹੋਇਆ ਸੀ। ਟੀਜੀਟੀ ਉਮੀਦਵਾਰਾਂ ਨੂੰ ਬਾਹਰ ਹੀ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਟੀਜੀਟੀ ਅਧਿਆਪਕ ਉਮੀਦਵਾਰਾਂ ਨਾਲ ਗੱਲਬਾਤ ਕੀਤੀ। ਅਗਲੇ ਹਫ਼ਤੇ ਪੰਜ ਮੈਂਬਰੀ ਟੀਮ ਮੁੱਖ ਮੰਤਰੀ ਹਾਊਸ ਵਿੱਚ ਅਧਿਕਾਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣਾ ਮੰਗ ਪੱਤਰ ਸੌਂਪੇਗੀ। ਟੀਜੀਟੀ ਟੀਚਰਜ਼ ਕੈਂਡੀਡੇਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਰਾਵਤ ਨੇ ਕਿਹਾ ਕਿ ਉਨ੍ਹਾਂ ਨੇ ਅਗਲੇ ਹਫ਼ਤੇ ਮੀਟਿੰਗ ਦਾ ਸਮਾਂ ਦਿੱਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਦਾ ਨਤੀਜਾ ਜਲਦੀ ਤੋਂ ਜਲਦੀ ਐਲਾਨਿਆ ਜਾਵੇ। ਇਸ ਤੋਂ ਬਾਅਦ ਉਨ੍ਹਾਂ ਦੀ ਨਿਯੁਕਤੀ ਕੀਤੀ ਜਾਵੇ। ਟੀਜੀਟੀ 7471 ਪਰਿਵਾਰ ਲੰਬੇ ਸਮੇਂ ਤੋਂ ਆਪਣੇ ਨਤੀਜੇ ਦੀ ਉਡੀਕ ਕਰ ਰਹੇ ਹਨ।

Advertisement

Advertisement
Author Image

joginder kumar

View all posts

Advertisement
Advertisement
×