For the best experience, open
https://m.punjabitribuneonline.com
on your mobile browser.
Advertisement

ਭਾਜਪਾ ਮਹਿਲਾ ਮੋਰਚੇ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮੁਜ਼ਾਹਰਾ

08:44 AM Aug 28, 2024 IST
ਭਾਜਪਾ ਮਹਿਲਾ ਮੋਰਚੇ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮੁਜ਼ਾਹਰਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਗਸਤ
ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਖ਼ਿਲਾਫ਼ ਅੱਜ ਪੰਜਾਬ ਭਾਜਪਾ ਦੇ ਮਹਿਲਾ ਮੋਰਚਾ ਵੱਲੋਂ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਮਹਿਲਾ ਕਾਰਕੁਨਾਂ ਨੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਮੂਹਰੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਦੋਂ ਮਹਿਲਾ ਮੋਰਚਾ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਸ਼ੁਰੂ ਕੀਤਾ ਤਾਂ ਪੁਲੀਸ ਨੇ ਕੁਝ ਦੁਰੀ ’ਤੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ ਅਤੇ ਉਨ੍ਹਾਂ ਅੱਗੇ ਵਧਣ ਹੀ ਨਹੀਂ ਦਿੱਤਾ। ਪੁਲੀਸ ਵੱਲੋਂ ਰੋਕੇ ਜਾਣ ’ਤੇ ਮਹਿਲਾ ਮੋਰਚੇ ਦੇ ਕਾਰਕੁਨ ਉਥੇ ਹੀ ਧਰਨੇ ’ਤੇ ਬੈਠ ਗਏ। ਇਸ ਦੌਰਾਨ ਚੰਡੀਗੜ੍ਹ ਦੱਖਣੀ ਦੇ ਐੱਸਡੀਐੱਮ ਖੁਸ਼ਪ੍ਰੀਤ ਕੌਰ ਨੇ ਪ੍ਰਦਰਸ਼ਨਕਾਰੀਆਂ ਤੋਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਭਗਵੰਤ ਮਾਨ ਤੋਂ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੀ ਮੰਗ ਕੀਤੀ।

Advertisement

Advertisement
Advertisement
Author Image

joginder kumar

View all posts

Advertisement