ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਰੋਸ ਪ੍ਰਦਰਸ਼ਨ

09:18 AM Jan 08, 2024 IST
ਵਿਧਾਇਕ ਗੋਗੀ ਨੂੰ ਮੰਗ ਪੱਤਰ ਸੌਂਪਦੇ ਨੁਮਾਇੰਦੇ।

ਸਤਵਿੰਦਰ ਐੱਸ ਬਸਰਾ
ਲੁਧਿਆਣਾ, 7 ਜਨਵਰੀ
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਲੁਧਿਆਣਾ ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਪਾਰਕ ਭਾਈਬਾਲਾ ਚੌਕ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਭੇਜਿਆ।
ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ, ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਦੀ ਪ੍ਰਵੀਨ ਕੁਮਾਰੀ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਹਰਜੀਤ ਕੌਰ ਸਮਰਾਲਾ, ਡੀਟੀਐੱਫ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੁਲਾਜ਼ਮ ਮੰਗਾਂ ਪੂਰੀਆਂ ਕਰਵਾਉਣ ਲਈ ਫੈਡਰੇਸ਼ਨ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਮਾਣਭੱਤਾ ਵਰਕਰਾਂ (ਮਿੱਡ-ਡੇਅ ਮੀਲ ਵਰਕਰ, ਆਸ਼ਾ ਵਰਕਰ , ਆਂਗਣਵਾੜੀ, ਸਕੂਲਾਂ ਵਿੱਚ ਭਰਤੀ ਕੀਤੇ ਸਫ਼ਾਈ ਸੇਵਕ ਅਤੇ ਚੌਂਕੀਦਾਰ) ਉੱਤੇ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਨ, ਵੱਖ-ਵੱਖ ਕਿਸਮਾਂ ਦੇ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ, ਐੱਨਪੀਐੱਸ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਪਰਖ ਕਾਲ ਸਬੰਧੀ 15 ਜਨਵਰੀ 2015 ਦਾ ਨੋਟੀਫਿਕੇਸ਼ਨ ਰੱਦ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਪੰਜਾਬ ਸਰਕਾਰ ਦੇ ਤਨਖਾਹ ਸਕੇਲ ਲਾਗੂ ਕਰਨ, ਬੰਦ ਕੀਤੇ ਗਏ ਪੇਂਡੂ ਤੇ ਬਾਰਡਰ ਏਰੀਆ ਭੱਤੇ ਸਮੇਤ ਸਮੁੱਚੇ 37 ਭੱਤੇ ਅਤੇ ਏ.ਸੀ.ਪੀ. ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਰੋਕੀਆਂ ਗਈਆਂ ਦੋ ਕਿਸ਼ਤਾਂ ਅਤੇ ਪਿਛਲੇ ਸਾਰੇ ਬਕਾਏ ਜਾਰੀ ਕਰਨ ਦੀਆਂ ਮੰਨੀਆਂ ਹੋਈਆਂ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਹੈ। ਇਨ੍ਹਾਂ ਮੰਗਾਂ ਨੂੰ ਪੂਰਾ ਕਰਾਉਣ ਲਈ ਫੈਡਰੇਸ਼ਨ ਵੱਲੋਂ ਨਵੇਂ ਸਾਲ ਵਿੱਚ ਪਹਿਲੇ ਪੜਾਅ ਤਹਿਤ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ਤੇ ਸਾਰੇ ਜ਼ਿਲ੍ਹਿਆਂ ਵਿੱਚ ਹੋ ਰਹੇ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਮੁਲਾਜ਼ਮ ਹਿੱਸਾ ਲੈਣਗੇ।
ਇਸ ਮੌਕੇ ਸੁਰਿੰਦਰ ਸਿੰਘ, ਲਖਵੀਰ ਸਿੰਘ, ਦਵਿੰਦਰ ਸਿੰਘ, ਰੁਪਿੰਦਰ ਪਾਲ ਸਿੰਘ, ਅਮਨਦੀਪ ਕੌਰ, ਪੂਜਾ, ਬਲਜਿੰਦਰ ਕੌਰ, ਮਨਜੀਤ ਕੌਰ,ਮੀਨਾ, ਸੰਤੋਸ਼ ਕੁਮਾਰੀ, ਸੁਨੀਤਾ, ਮਨਪ੍ਰੀਤ ਕੌਰ ਤੇ ਰਾਜ ਰਾਣੀ ਹਾਜ਼ਰ ਸਨ।

Advertisement

Advertisement