ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਹਿਰ ਵਿੱਚ ਡਿੱਗੇ ਨੌਜਵਾਨ ਦੇ ਪਰਿਵਾਰਕ ਮੈਂਬਰ ਵੱਲੋਂ ਧਰਨਾ

06:51 AM Aug 07, 2024 IST

ਸਮਾਣਾ: ਇੱਥੇ ਚਾਰ ਦਿਨ ਪਹਿਲਾਂ ਭਾਖੜਾ ਨਹਿਰ ਦੀਆਂ ਪਟੜੀਆਂ ’ਤੇ ਤਸਵੀਰਾਂ ਖਿੱਚਦੇ ਸਮੇਂ ਐਕਟਿਵਾ ਸਮੇਤ ਨਹਿਰ ਵਿੱਚ ਡਿੱਗਣ ਕਾਰਨ ਇਕ ਨੌਜਵਾਨ ਕਸ਼ਿਸ਼ ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਕੁਲਾਰਾਂ ਦੀ ਮੌਤ ਹੋ ਗਈ ਸੀ। ਅੱਜ ਉਸ ਦੀ ਲਾਸ਼ ਮਿਲ ਗਈ ਹੈ, ਜਿਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਪਰ ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਨੇ ਹਾਦਸੇ ਸਮੇਂ ਉਸ ਦੇ ਦੋ ਸਾਥੀ ਨੌਜਵਾਨਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਅਤੇ ਗੁੱਸੇ ’ਚ ਆਏ ਪਰਿਵਾਰਕ ਮੈਂਬਰਾਂ ਨੇ ਹਿਸਾਰ-ਪਟਿਆਲਾ ਰਾਜ ਮਾਰਗ ’ਤੇ ਨਹਿਰ ਦੇ ਪੁਲ ’ਤੇ ਰੋਡ ਜਾਮ ਕਰ ਦਿੱਤਾ। ਇਸ ਸਬੰਧੀ ਤਫਤੀਸ਼ੀ ਅਫਸਰ ਸਿਟੀ ਥਾਣਾ ਸਬ ਇੰਸਪੈਕਟਰ ਅਜੀਤ ਕੌਰ ਨੇ ਪੁਲੀਸ ਪਾਰਟੀ ਸਮੇਤ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ, ਪਰ ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਧਰਨਾ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ। -ਪੱਤਰ ਪ੍ਰੇਰਕ

Advertisement

Advertisement
Advertisement