ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਣ ਵਾਲੇ ਪਾਣੀ ਦੀ ਘਾਟ ਤੋਂ ਅੱਕੇ ਵਾਰਡ ਵਾਸੀਆਂ ਵੱਲੋਂ ਮੁਜ਼ਾਹਰਾ

06:29 AM Aug 22, 2024 IST
ਪੀਣ ਵਾਲਾ ਪਾਣੀ ਨਾ ਮਿਲਣ ਕਾਰਨ ਰੋਸ ਪ੍ਰਗਟਾਉਂਦੇ ਹੋਏ ਵਾਰਡ ਵਾਸੀ।

ਸਰਬਜੀਤ ਸਿੰਘ ਭੱਟੀ
ਲਾਲੜੂ, 21 ਅਗਸਤ
ਨਗਰ ਕੌਂਸਲ ਲਾਲੜੂ ਦੇ ਵਾਰਡ ਨੰਬਰ ਚਾਰ ਵਿੱਚ ਅਮਰਪੁਰੀ ਕਲੋਨੀ ਦੇ ਚਰਚ ਨੇੜਲੇ ਮੁਹੱਲੇ ਵਿੱਚ ਲਗਪਗ 15 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਦਿੱਕਤ ਆ ਰਹੀ ਹੈ। ਇਸ ਖ਼ਿਲਾਫ਼ ਵਾਰਡ ਵਾਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ।
ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਹ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਬੇਨਤੀ ਕਰ ਚੁੱਕੇ ਹਨ ਪਰ ਉਨ੍ਹਾਂ ਦੇ ਵਾਰਡ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਦਾ ਕੋਈ ਹੱਲ ਨਹੀਂ ਕੀਤਾ ਗਿਆ। ਇਸ ਦੌਰਾਨ ਭਾਜਪਾ ਮੰਡਲ ਲਾਲੜੂ ਦੇ ਪ੍ਰਧਾਨ ਗੁਰਮੀਤ ਸਿੰਘ ਟਿਵਾਣਾ ਨੇ ਮੌਕੇ ’ਤੇ ਪਹੁੰਚ ਕੇ ਵਾਰਡ ਵਾਸੀਆ ਦੀਆਂ ਮੁਸ਼ਕਲਾਂ ਸੁਣੀਆਂ ਤੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨਾਲ ਗੱਲ ਕਰ ਕੇ ਪੀਣ ਵਾਲੇ ਪਾਣੀ ਤੇ ਸਫ਼ਾਈ ਦੀ ਸਮੱਸਿਆ ਦੇ ਹੱਲ ਲਈ ਕਿਹਾ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਗਲੀਆਂ ਅਤੇ ਨਾਲੀਆਂ ਦਾ ਵੀ ਬਹੁਤ ਬੁਰਾ ਹਾਲ ਹੈ। ਗਲੀਆਂ ਅਤੇ ਨਾਲੀਆਂ ਵਿੱਚ ਖੜ੍ਹਾ ਗੰਦਾ ਪਾਣੀ ਬਿਮਾਰੀ ਫੈਲਣ ਲਈ ਖ਼ਤਰਾ ਬਣਿਆ ਹੋਇਆ ਹੈ।
ਇਸ ਮੌਕੇ ਮਨੀਸ਼ ਕੁਮਾਰ, ਗੋਮਤੀ ਦੇਵੀ, ਅਨੀਤਾ ਦੇਵੀ, ਮਾਇਆ ਦੇਵੀ, ਰੋਸ਼ਨੀ ਦੇਵੀ, ਭਿਖਣਾ ਦੇਵੀ, ਅੰਕਿਤ ਕੁਮਾਰ, ਦੇਵੀ ਸ਼ੰਕਰ, ਵਿਜੇ ਕੁਮਾਰ, ਪੰਮੀ ਦੇਵੀ ਤੇ ਹੋਰ ਵਾਰਡ ਵਾਸੀ ਹਾਜ਼ਰ ਸਨ।
ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ ਨੇ ਕਿਹਾ ਕਿ ਇਸ ਮਸਲੇ ਨੂੰ ਛੇਤੀ ਹੱਲ ਕਰ ਲਿਆ ਜਾਵੇਗਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਛੇਤੀ ਬਹਾਲ ਹੋ ਜਾਵੇਗੀ।

Advertisement

Advertisement