ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਣੀ ਦੀ ਕਿੱਲਤ ਤੋਂ ਅੱਕੇ ਮੁਹੱਲਾ ਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ

07:48 AM May 31, 2024 IST

ਪੱਤਰ ਪ੍ਰੇਰਕ
ਪਠਾਨਕੋਟ, 30 ਮਈ
ਇੱਥੋਂ ਨੇੜਲੇ ਪਿੰਡ ਬਧਾਨੀ ਦੇ ਵਾਰਡ ਨੰਬਰ-2 ਮੁਹੱਲਾ ਮੈਰਾ ਵਾਸੀਆਂ ਨੇ ਪੰਚਾਇਤ ਮੈਂਬਰ ਊਸ਼ਾ ਰਾਣੀ ਦੀ ਅਗਵਾਈ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਪ੍ਰੇਸ਼ਾਨ ਹੋ ਕੇ ਸਰਕਾਰ ਅਤੇ ਵਿਭਾਗ ਖਿਲਾਫ਼ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿੱਚ ਡਿੰਪਲ ਠਾਕੁਰ, ਦੀਵਾਨ ਚੰਦ, ਰਾਜੇਸ਼ ਸਿੰਘ, ਲੇਖ ਰਾਜ, ਅੰਜੂ ਬਾਲਾ, ਨਿਸ਼ਾ, ਰੇਣੂ ਦੇਵੀ, ਮਧੂ ਬਾਲਾ, ਨੀਲਮ ਦੇਵੀ, ਲਲਿਤਾ ਦੇਵੀ, ਸੁਮਨ ਬਾਲਾ, ਲਾਜਵੰਤੀ ਆਦਿ ਸ਼ਾਮਲ ਸਨ।
ਮੁਹੱਲਾ ਵਾਸੀਆਂ ਨੇ ਦੱਸਿਆ ਕਿ ਮੁਹੱਲੇ ਵਿੱਚ ਲੰਬੇ ਸਮੇਂ ਤੋਂ ਪਾਣੀ ਅਤੇ ਘੱਟ ਵੋਲਟੇਜ ਦੀ ਸਮੱਸਿਆ ਆ ਰਹੀ ਹੈ। ਉਨ੍ਹਾਂ ਖ਼ੁਦ ਪੈਸੇ ਇਕੱਠੇ ਕਰ ਕੇ ਮੁੱਲ ਪਾਣੀ ਮੰਗਵਾ ਰਹੇ ਹਨ। ਪ੍ਰਸ਼ਾਸਨ ਉਨ੍ਹਾਂ ਨੂੰ ਇਹ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਸਫਲ ਸਾਬਤ ਹੋ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਜਲਦੀ ਨਾ ਕੀਤਾ ਗਿਆ ਤਾਂ ਉਹ ਆਪਣੇ ਸੰਘਰਸ਼ ਨੂੰ ਅੰਦੋਲਨ ਦਾ ਰੂਪ ਦੇਣ ਲਈ ਮਜਬੂਰ ਹੋ ਜਾਣਗੇ।

Advertisement

Advertisement
Advertisement