ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੇ ਮਹੀਨਿਆਂ ਤੋਂ ਰਾਸ਼ਨ ਨਾ ਮਿਲਣ ’ਤੇ ਪਿੰਡ ਵਾਸੀਆਂ ਵੱਲੋਂ ਧਰਨਾ

07:03 AM May 30, 2024 IST
featuredImage featuredImage
ਧਰਨਾ ਦਿੰਦੇ ਹੋਏ ਪਿੰਡ ਢਾਂਗੂ ਸਰਾਹ ਵਾਸੀ।-ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 29 ਮਈ
ਪਿੰਡ ਢਾਂਗੂ ਸਰਾਹ ਦੇ ਲੋਕਾਂ ਨੇ ਅੰਨ ਯੋਜਨਾ ਤਹਿਤ ਮਿਲਣ ਵਾਲਾ ਰਾਸ਼ਨ ਪਿਛਲੇ 6 ਮਹੀਨਿਆਂ ਤੋਂ ਨਾ ਮਿਲਣ ਕਾਰਨ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਸ਼ੌਕਤ ਅਲੀ, ਸੱਤਪਾਲ ਕੁਮਾਰ, ਸੁਰੇਸ਼ ਕੁਮਾਰ, ਰਾਜ ਕੁਮਾਰੀ, ਰਾਧਾ ਦੇਵੀ, ਰਣਜੀਤ ਸਿੰਘ, ਸੁਸ਼ਮਾ ਦੇਵੀ, ਅੰਜਲੀ ਦੇਵੀ ਤੇ ਚਾਂਦਨੀ ਦੇਵੀ ਹਾਜ਼ਰ ਸਨ ਜਿਨ੍ਹਾਂ ਦੱਸਿਆ ਕਿ ਜ਼ਰੂਰਤਮੰਦਾਂ ਨੂੰ ਦਿੱਤਾ ਜਾਣ ਵਾਲਾ ਰਾਸ਼ਨ ਉਨ੍ਹਾਂ ਦੇ ਪਿੰਡ ਦੇ ਲੋਕਾਂ ਨੂੰ ਪਿਛਲੇ 6 ਮਹੀਨਿਆ ਤੋਂ ਨਹੀਂ ਮਿਲ ਰਿਹਾ। ਪਿੰਡ ਦੇ ਕੁੱਝ ਲੋਕਾਂ ਨੂੰ ਛੱਡ ਕੇ ਬਾਕੀ 128 ਕਾਰਡ ਹੋਲਡਰਾਂ ਨੂੰ ਰਾਸ਼ਨ ਨਹੀਂ ਦਿੱਤਾ ਜਾ ਰਿਹਾ। ਮੌਜੂਦਾ ਸਰਕਾਰ ਵਿੱਚ ਹੀ ਇਹ ਪਹਿਲੀ ਵਾਰ ਸਮੱਸਿਆ ਪੈਦਾ ਹੋਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਮੱਸਿਆ ਜਲਦੀ ਹੱਲ ਨਾ ਕੀਤੀ ਗਈ ਤਾਂ ਉਹ ਸਰਕਾਰ ਖਿਲਾਫ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦੇਣਗੇ। ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਜੀਵਨ ਕੁਮਾਰ ਨੇ ਕਿਹਾ ਕਿ ਪਿੰਡ ਨੂੰ ਮਿਲਣ ਵਾਲਾ ਰਾਸ਼ਨ ਸਰਕਾਰ ਵੱਲੋਂ ਮਾਰਕਫੈੱਡ ਅਧੀਨ ਕਰ ਦਿੱਤਾ ਗਿਆ ਹੈ ਜਿਸ ਕਰਕੇ ਇਹ ਸਮੱਸਿਆ ਆਈ ਹੈ। ਹੁਣ ਇਸ ਦੀ ਜ਼ਿੰਮੇਵਾਰੀ ਮਾਰਕਫੈੱਡ ਦੀ ਬਣਦੀ ਹੈ।

Advertisement

Advertisement