ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜ਼ਦੂਰਾਂ ਵੱਲੋਂ ਸਿਹਤ ਮੰਤਰੀ ਖ਼ਿਲਾਫ਼ ਪ੍ਰਦਰਸ਼ਨ

03:04 PM Jun 30, 2023 IST

ਪੱਤਰ ਪ੍ਰੇਰਕ

Advertisement

ਪਟਿਆਲਾ, 29 ਜੂਨ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਅੱਜ ਵੱਖ-ਵੱਖ ਪਿੰਡਾਂ ਵਿਚ ਪੰਜਾਬ ਦੇ ਸਿਹਤ ਮੰਤਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ੋਨਲ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬੌੜਾਂ ਨੇ ਕਿਹਾ ਕਿ ਪੰਜਾਬ ਦੇ ਦਲਿਤਾਂ ਨੇ ਨਵੀਂ ਸੋਚ ਸਮਝ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਵੋਟਾਂ ਪਾਈਆਂ ਸਨ ਪਰ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਇਹ ਸਰਕਾਰ ਦਲਿਤਾਂ ਵਿਰੁੱਧ ਹੀ ਸਖ਼ਤ ਫ਼ੈਸਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਕ ਦਿਨ ਪਹਿਲਾਂ ਪਿੰਡ ਮੰਡੌਰ ਦਾ ਦੌਰਾ ਕਰਨ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਗਏ ਸਨ ਤੇ ਦੂਜੇ ਦਿਨ ਦਲਿਤਾਂ ਦੀ ਜ਼ਮੀਨ ਦੀ ਡੰਮ੍ਹੀ ਬੋਲੀ ਪੁਲੀਸ ਦੀ ਵੱਡੀ ਤਾਇਨਾਤੀ ਨਾਲ ਕੀਤੀ ਗਈ, ਜਿਸ ਵਿੱਚ ਪੁਲੀਸ ਨੇ ਦਲਿਤਾਂ ‘ਤੇ ਤਸ਼ੱਦਦ ਕੀਤਾ ਤੇ ਕਈ ਆਗੂ ਜ਼ਖ਼ਮੀ ਹੋਏ। ਗੁਰਵਿੰਦਰ ਸਿੰਘ ਬੌੜਾਂ ਨੇ ਦੋਸ਼ ਲਾਇਆ ਕਿ ਸਿਹਤ ਮੰਤਰੀ ਦੇ ਕਥਿਤ ਹੁਕਮ ਕਰ ਕੇ ਜ਼ਖ਼ਮੀ ਆਗੂਆਂ ਨੂੰ ਰਾਜਿੰਦਰਾ ਹਸਪਤਾਲ ਵਿਚ ਭਰਤੀ ਕਰਨ ਤੋਂ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ਮੰਡੌਰ ਦੇ ਦਲਿਤਾਂ ਉੱਪਰ ਹੋਏ ਜਬਰ ਖ਼ਿਲਾਫ਼ ਕੱਲ੍ਹ 30 ਜੂਨ ਨੂੰ ਸਿਹਤ ਮੰਤਰੀ ਡਾ. ਬਲਬੀਰ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ।

Advertisement

Advertisement
Tags :
ਸਿਹਤਖ਼ਿਲਾਫ਼ਪ੍ਰਦਰਸ਼ਨਮਜ਼ਦੂਰਾਂਮੰਤਰੀਵੱਲੋਂ