ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜ਼ਦੂਰ ਯੂਨੀਅਨ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਧਰਨਾ

08:56 AM Aug 19, 2020 IST

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 18 ਅਗਸਤ

Advertisement

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਕਰਜ਼ਾ ਮੁਆਫ਼ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਬਲਜੀਤ ਸਿੰਘ, ਜ਼ਿਲ੍ਹਾ ਆਗੂ ਲਾਲ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਬਿਮਲ ਕੌਰ ਨੇ ਕਿਹਾ ਕਿ ਕਰੋਨਾ ਕਾਰਨ ਤਾਲਾਬੰਦੀ ਦੇ ਚੱਲਦਿਆਂ ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ 31 ਅਗਸਤ ਤੱਕ ਕਿਸ਼ਤਾਂ ਨਾ ਭਰਵਾਉਣ ਅਤੇ ਨਾ ਹੀ ਜੁਰਮਾਨਾ ਵਸੂਲਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਪਰ ਮਾਈਕਰੋ ਫਾਇਨਾਂਸ ਕੰਪਨੀਆਂ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਧੱਕੇ ਨਾਲ ਪਿੰਡਾਂ ਵਿੱਚ ਜਾ ਕੇ ਗੁੰਡਾਗਰਦੀ ’ਤੇ ਉਤਾਰੂ ਹੋ ਕੇ ਕਿਸ਼ਤਾਂ ਭਰਵਾ ਰਹੀਆਂ ਹਨ। ਆਗੂਆਂ ਨੇ ਅੱਗੇ ਕਿਹਾ ਕਿ ਸਰਕਾਰ ਨੇ ਵੱਡੇ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਡਿਫਾਲਟਰਾਂ ਦੇ ਜਿਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਬੰਦ ਕੀਤਾ ਜਾਣਾ ਚਾਹੀਦਾ ਸੀ, ਦੀ 68,000 ਹਜ਼ਾਰ ਕਰੋੜ ਦੇ ਵਧੇਰੇ ਰਕਮ ਮੁਆਫ਼ ਕਰ ਦਿੱਤੀ ਹੈ। ਲੋੜਵੰਦ ਅਤੇ ਆਰਥਿਕ ਤੌਰ ’ਤੇ ਬੇਹੱਦ ਮਾੜੀ ਹਾਲਤ ’ਚੋਂ ਗੁਜ਼ਰ ਰਹੇ ਲੋਕਾਂ ਦੇ ਕਰਜ਼ੇ ਕਿਉਂ ਮੁਆਫ਼ ਨਹੀਂ ਕੀਤੇ ਜਾ ਰਹੇ। ਆਗੂਆਂ ਨੇ ਮੰਗ ਕੀਤੀ ਕਿ ਔਰਤਾਂ ਦੇ ਸਾਰੇ ਕਰਜ਼ੇ ਪੰਜਾਬ ਸਰਕਾਰ ਬਿਨਾਂ ਸ਼ਰਤ ਮੁਆਫ਼ ਕਰੇ, ਮਗਨਰੇਗਾ ਕਾਮਿਆਂ ਨਾਲ ਕੰਮਕਾਰ ਸਬੰਧੀ ਵਿਤਕਰੇਬਾਜ਼ੀ ਹੋ ਰਹੀ ਹੈ, ਨਾ ਹੀ ਨਵੇਂ ਜਾਬ ਕਾਰਡ ਬਣਾਏ ਜਾ ਰਹੇ ਹਨ ਤੇ ਨਾ ਹੀ ਸਰਕਾਰੀ ਸਹੂਲਤਾਂ ਤਹਿਤ ਖ਼ਾਤਿਆਂ ਵਿੱਚ ਰਕਮ ਪਾਈ ਜਾ ਰਹੀ ਹੈ। ਇਸੇ ਤਰ੍ਹਾਂ ਰਾਸ਼ਨ ਕਾਰਡ ਸੂਚੀ ’ਚੋਂ ਗ਼ਰੀਬਾਂ ਦੇ ਨਾ ਕੱਟੇ ਜਾ ਰਹੇ ਹਨ, ਕਰੋਨਾ ਦੀ ਆੜ ’ਚ ਜਨਤਕ ਇਕੱਠਾਂ ਉਪਰ ਲਾਈ ਪਾਬੰਦੀ ਹੁਣ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਪਿੰਡ ਸੰਗਤਪੁਰਾ ’ਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦਾ ਇਕੱਠ ਹੋਇਆ, ਜਿਸ ਦੌਰਾਨ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਅੰਨ੍ਹੀ ਲੁੱਟ ਨੂੰ ਨੱਥ ਪਾਉਣ, ਪੇਂਡੂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਸਾਰੇ ਕਰਜ਼ੇ ਖਤਮ ਕਰਨ ਅਤੇ ਬਿਜਲੀ ਬਿੱਲਾਂ ਦੀ ਮੁਆਫੀ ਸਮੇਤ ਹੋਰ ਭਖਦੀਆਂ ਮੰਗਾਂ ਨੂੰ ਲੈ ਕੇ 25 ਅਗਸਤ ਨੂੰ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਦੀ ਲਹਿਰਾਗਾਗਾ ਸਥਿਤ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ। ਮੀਟਿੰਗ ਨੂੰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਵਾਲਾ, ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਣਕ, ਗੋਪੀ ਗਿਰ ਕੱਲਰ ਭੈਣੀ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਖੇਤ ਮਜ਼ਦੂਰ ਪਹਿਲਾਂ ਹੀ ਤੰਗੀਆਂ ਵਿੱਚ ਦਿਨ ਕੱਟ ਰਹੇ ਹਨ ਪਰ ਮਾਈਕਰੋ ਫਾਈਨਾਂਸ ਕੰਪਨੀਆਂ ਵਲੋਂ ਮਜ਼ਦੂਰ ਔਰਤਾਂ ਨੂੰ ਕਰਜ਼ਾ ਉਗਰਾਹੀ ਲਈ ਜ਼ਲੀਲ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਰੇਟ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਭੇਜ ਕੇ ਮੀਟਰ ਪੁੱਟਣੇ ਵੀ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ 25 ਅਗਸਤ ਨੂੰ ਬੀਬੀ ਭੱਠਲ ਦੀ ਰਿਹਾਇਸ਼ ਅੱਗੇ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੌਰਾਨ ਜ਼ਮੀਨੀ ਸੁਧਾਰ ਕਾਨੂੰਨ ਸਖ਼ਤੀ ਨਾਲ ਲਾਗੂ ਕਰਕੇ ਵਾਧੂ ਜ਼ਮੀਨਾਂ ਦੀ ਵੰਡ ਪੇਂਡੂ ਤੇ ਖੇਤ ਮਜ਼ਦੂਰਾਂ ਵਿੱਚ ਕਰਨ, ਕਰੋਨਾ ਦੀ ਆੜ ਵਿੱਚ ਲੋਕਾਂ ਸੰਘਰਸ਼ ਦੇ ਹੱਕ ’ਤੇ ਮੜ੍ਹੀਆਂ ਪਾਬੰਦੀਆਂ ਖਤਮ ਕਰਨ, ਗਿਰਫ਼ਤਾਰ ਕੀਤੇ ਬੁੱਧੀਜੀਵੀਆਂ ਨੂੰ ਰਿਹਾਅ ਕਰਨ, ਬਿਜਲੀ ਸੋਧ ਬਿੱਲ 2020 ਅਤੇ ਖੇਤੀ ਆਰਡੀਨੈਂਸ ਰੱਦ ਕਰਨ ਦੀ ਮੰਗ ਵੀ ਕੀਤੀ ਜਾਵੇਗੀ। ਮੀਟਿੰਗ ਦੌਰਾਨ ਕਰਜ਼ਾ ਪੀੜਤ ਔਰਤਾਂ ਸੰਦੀਪ ਕੌਰ ਢੀਂਡਸਾ, ਸੁੰਦਰੀ ਰਾਣੀ, ਅੰਮ੍ਰਿਤ ਪਾਲ ਕੌਰ ਸੰਗਤਪੁਰਾ ਤੇ ਛਿੰਦਰਪਾਲ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Advertisement

Advertisement
Tags :
ਅੱਗੇਐੱਸਡੀਐੱਮਦਫ਼ਤਰਧਰਨਾਮਜ਼ਦੂਰਯੂਨੀਅਨਵੱਲੋਂ