ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤਾਂ ਵੱਲੋਂ ਫਾਇਨਾਂਸ ਕੰਪਨੀਆਂ ਖ਼ਿਲਾਫ਼ ਧਰਨਾ

08:51 AM Jul 29, 2020 IST

ਖੇਤਰੀ ਪ੍ਰਤੀਨਿਧ
ਬਰਨਾਲਾ, 28 ਜੁਲਾਈ

Advertisement

ਮਾਈਕਰੋ ਫਾਇਨਾਂਸ ਕੰਪਨੀਆਂ ਤੇ ਹੋਰ ਵਿੱਤੀ ਸੰਸਥਾਵਾਂ ਵੱਲੋਂ ਪੇਂਡੂ ਗਰੀਬ ਔਰਤਾਂ ਦੀ ਕਥਿਤ ਲੁੱਟ ਖਸੁੱਟ ਤੇ ਕਰਜ਼ਾ ਕੁੜਿੱਕੀ ਤੋਂ ਫਾਰਗ ਕਰਵਾਉਣ ਦੇ ਮੰਤਵ ਨਾਲ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸੰਗਰੂਰ-ਬਰਨਾਲਾ ਦੇ ਮੀਤ ਪ੍ਰਧਾਨ ਕਰਨੈਲ ਸਿੰਘ ਖੁੱਡੀ ਕਲਾਂ ਅਤੇ ਗੁਰਦੀਪ ਸਿੰਘ ਧੰਦੀਵਾਲ ਦੀ ਅਗਵਾਈ ਹੇਠ ਪੀੜਤਾਂ ਵੱਲੋਂ ਡੀਸੀ ਦਫਤਰ ਅੱਗੇ ਰੋਸ ਮੁਜ਼ਾਹਰਾ ਕਰਨ ਉਪਰੰਤ ਮੰਗ ਪੱਤਰ ਸੌਂਪਿਆ। ਆਗੂਆਂ ਕਿਹਾ ਕਿ ਉਹ ਮਾਈਕਰੋ ਫਾਇਨਾਂਸ ਕੰਪਨੀਆਂ ਤੋਂ ਲਏ ਕਰਜ਼ੇ ਵਾਪਸ ਕਰਨ ਲਈ ਬੇਵੱਸ ਹਨ ਪਰ ਇਨ੍ਹਾਂ ਕੰਪਨੀਆਂ ਦੇ ਕਰਿੰਦਿਆਂ ਵੱਲੋਂ ਪਿੰਡਾਂ ਵਿੱਚ ਆ ਕੇ ਔਰਤਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਤੋਂ ਜਬਰੀ ਕਿਸ਼ਤਾਂ ਵਸੂਲੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਮੁਸ਼ਕਿਲ ’ਚ ਖ਼ਦਕੁਸ਼ੀ ਦੀ ਥਾਂ ਸੰਘਰਸ਼ ਦਾ ਰਾਹ ਮੱਲਣ ਦਾ ਸੱਦਾ ਦਿੱਤਾ। ਇਸ ਮੌਕੇ ਹੋਰਾਂ ਤੋਂ ਇਲਾਵਾ ਧੰਨਾ ਸਿੰਘ ਸੇਖਾ ਅਤੇ ਇਸਤਰੀ ਜਾਗਰਤੀ ਮੰਚ ਦੀ ਸੂਬਾਈ ਮੀਤ ਪ੍ਰਧਾਨ ਚਰਨਜੀਤ ਕੌਰ ਨੇ ਸੰਬੋਧਨ ਕੀਤਾ।

Advertisement
Advertisement
Tags :
ਔਰਤਾਂਕੰਪਨੀਆਂਖ਼ਿਲਾਫ਼ਧਰਨਾਫਾਇਨਾਂਸਵੱਲੋਂ