ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਣੀ ਦੀ ਕਿੱਲਤ ਖ਼ਿਲਾਫ਼ ਔਰਤਾਂ ਵੱਲੋਂ ਰੋਸ ਪ੍ਰਦਰਸ਼ਨ

10:52 AM Jun 16, 2024 IST
ਪਾਣੀ ਨਾ ਮਿਲਣ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਔਰਤਾਂ।
ਐੱਨ ਪੀ ਧਵਨ
ਪਠਾਨਕੋਟ, 15 ਜੂਨ
ਅੱਤ ਦੀ ਗਰਮੀ ਦੌਰਾਨ ਸਥਾਨਕ ਸ਼ਹਿਰ ਦੇ ਵਾਰਡ ਨੰਬਰ-23 ਵਿੱਚ ਕਬੀਰ ਮੰਦਿਰ ਦੇ ਪਿੱਛੇ ਪੈਂਦੀ ਆਬਾਦੀ ਵਿੱਚ ਪਾਣੀ ਦੀ ਕਿੱਲਤ ਨੂੰ ਲੈ ਕੇ ਵਾਰਡ ਵਾਸੀਆਂ ਨੇ ਕੌਂਸਲਰ ਅਤੇ ਨਗਰ ਨਿਗਮ ਦੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਨੀਨੂ, ਵਿਜੇ ਕੁਮਾਰੀ, ਵੀਰੂ ਦੇਵੀ, ਸੋਨੀਆ, ਸੁਨੀਤਾ, ਸ਼ਾਰਦਾ, ਨੀਲਮ, ਰੇਖਾ, ਊਸ਼ਾ, ਕਿਸ਼ਣਾ, ਸੋਮਾ ਦੇਵੀ, ਨਿਧੀ ਅਤੇ ਪ੍ਰਿਆ ਨੇ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਵਾਰਡ ਦੇ ਲੋਕ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਅਤੇ ਇਸ ਸਮੱਸਿਆ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਈ ਵਾਰ ਜਾਣਕਾਰੀ ਦਿੱਤੀ ਗਈ ਹੈ ਪਰ ਹਰ ਵਾਰ ਉਨ੍ਹਾਂ ਨੂੰ ਸਿਵਾਏ ਭਰੋਸੇ ਦੇ ਕੁਝ ਨਹੀਂ ਮਿਲਦਾ ਅਤੇ ਆਰਜ਼ੀ ਤੌਰ ’ਤੇ ਸਮੱਸਿਆ ਦਾ ਹੱਲ ਕਰ ਦਿੱਤਾ ਜਾਂਦਾ ਹੈ ਅਤੇ ਬਾਅਦ ਵਿੱਚ ਫਿਰ ਪਾਣੀ ਦੀ ਕਿੱਲਤ ਜਿਉਂ ਦੀ ਤਿਉਂ ਬਣੀ ਰਹਿੰਦੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਵਾਰਡਵਾਸੀ ਰੋਸ ਪ੍ਰਗਟ ਕਰਦੇ ਹਨ ਤਾਂ ਪਾਣੀ ਆ ਜਾਂਦਾ ਹੈ ਅਤੇ ਜਦੋਂ ਪਾਣੀ ਨੂੰ ਭਰਿਆ ਜਾਂਦਾ ਹੈ ਤਾਂ ਉਹ ਗੰਦਾ ਹੁੰਦਾ ਹੈ ਜੋ  ਪੀਣ ਦੇ ਲਾਇਕ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਕਰੀਬ ਦੋ ਕਿਲੋਮੀਟਰ ਤੱਕ ਦੂਰ ਜਾ ਕੇ ਉਨ੍ਹਾਂ ਨੂੰ ਪੀਣ ਲਈ ਪਾਣੀ ਭਰ ਕੇ ਲਿਆਉਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਕੇਲੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਅਤੇ ਜਿਉਂ ਹੀ ਚੋਣਾਂ ਨਿਕਲ ਜਾਂਦੀਆਂ ਹਨ ਤਾਂ ਇਹ ਵਾਅਦੇ ਸਿਰਫ ਵਾਅਦੇ ਹੀ ਰਹਿ ਜਾਂਦੇ ਹਨ ਅਤੇ ਉਨ੍ਹਾਂ ਦੀ ਸਮੱਸਿਆ ਜਿਉਂ ਦੀ ਤਿਉਂ ਖੜ੍ਹੀ ਰਹਿੰਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਕੋਈ ਜਲਦੀ ਹੱਲ ਨਾ ਕੱਢਿਆ ਗਿਆ ਤਾਂ ਉਹ ਆਪਣੇ ਪਰਿਵਾਰ ਅਤੇ ਬੱਚਿਆਂ ਨੂੰ ਨਾਲ ਲੈ ਕੇ ਨਿਗਮ ਦਫਤਰ ਮੂਹਰੇ ਧਰਨਾ ਦੇਣਗੇ।
Advertisement
Advertisement