ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲਾਲਾਬਾਦ ਵਿੱਚ ਔਰਤਾਂ ਵੱਲੋਂ ਡੀਐੱਸਪੀ ਦਫ਼ਤਰ ਦੇ ਬਾਹਰ ਧਰਨਾ

07:26 AM Jul 06, 2024 IST
ਜਲਾਲਾਬਾਦ ’ਚ ਡੀਐੱਸਪੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਔਰਤਾਂ।

ਮਲਕੀਤ ਸਿੰਘ
ਜਲਾਲਾਬਾਦ, 5 ਜੁਲਾਈ
ਲੰਘੀ 25 ਜੂਨ ਨੂੰ ਜਲਾਲਾਬਾਦ ਹਲਕੇ ਦੇ ਪਿੰਡ ਖਿਓਵਾਲੀ ਵਿੱਚ ਵਕਫ ਬੋਰਡ ਦੀ ਜ਼ਮੀਨ ਨੂੰ ਲੈ ਕੇ ਬਣੇ ਤਣਾਅ ਦੌਰਾਨ 50-60 ਲੋਕਾਂ ਵੱਲੋਂ ਕੁਝ ਔਰਤਾਂ ਨਾਲ ਬਦਸਲੂਕੀ ਕਰਨ ਅਤੇ ਉਨ੍ਹਾਂ ਨੂੰ ਡਰਾਉਣ ਧਮਕਾਉਣ ਦੇ ਮਾਮਲੇ ਵਿੱਚ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਦੋ ਦਰਜਨ ਦੇ ਕਰੀਬ ਔਰਤਾਂ ਨੇ ਡੀਐੱਸਪੀ ਦੇ ਦਫਤਰ ਸਾਹਮਣੇ ਧਰਨਾ ਦਿੱਤਾ ਅਤੇ ਡੀਐੱਸਪੀ ਅੱਛਰੂ ਰਾਮ ਸ਼ਰਮਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਸ਼ੀਲਾ ਦੇਵੀ ਨੇ ਆਖਿਆ ਕਿ ਪਿੰਡ ਖਿਓਵਾਲੀ ਵਿੱਚ ਵਕਫ ਬੋਰਡ ਦੀ ਜ਼ਮੀਨ ਜੋ ਪਹਿਲਾਂ ਕਿਸੇ ਹੋਰ ਦੇ ਨਾਮ ਉੱਤੇ ਸੀ ਪਰ ਇਸ ਵਾਰ ਉਸ ਜ਼ਮੀਨ ਨੂੰ ਉਸ ਦੇ ਭਰਾ ਮਹਿੰਦਰ ਸਿੰਘ ਨੇ ਠੇਕੇ ਉੱਤੇ ਲੈ ਲਿਆ ਹੈ। ਲੰਘੀ 25 ਜੂਨ ਨੂੰ ਜਦੋਂ ਉਹ ਉਸ ਜ਼ਮੀਨ ਦੀ ਨਿਸ਼ਾਨਦੇਹੀ ਕਰਵਾ ਰਹੇ ਸਨ ਤਾਂ 50-60 ਗੁੰਡਿਆਂ ਨੇ ਆ ਕੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਉਨ੍ਹਾਂ ਇਸ ਦੀ ਸ਼ਿਕਾਇਤ ਡੀਐੱਸਪੀ ਜਲਾਲਾਬਾਦ ਨੂੰ ਦਿੱਤੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ ਸਗੋਂ ਉਲਟਾ ਡੀਐੱਸਪੀ ਸਾਹਿਬ ਨੇ ਉਨ੍ਹਾਂ ਨੂੰ ਦਬਕੇ ਮਾਰੇ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਸ਼ਿਕਾਇਤ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇ। ਡੀਐੱਸਪੀ ਜਲਾਲਾਬਾਦ ਅੱਛਰੂ ਰਾਮ ਸ਼ਰਮਾ ਨੇ ਉਨ੍ਹਾਂ ਕਿਹਾ ਕਿ ਸ਼ਿਕਾਇਤ ਉੱਤੇ ਜਲਦੀ ਹੀ ਕਾਰਵਾਈ ਕੀਤੀ ਜਾ ਰਹੀ ਅਤੇ ਕਿਸੇ ਵੀ ਔਰਤ ਨਾਲ ਕੋਈ ਬਦਸਲੂਕੀ ਨਹੀਂ ਕੀਤੀ ਗਈ।

Advertisement

Advertisement