ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰਾਂ ਵੱਲੋਂ ਬੀਐੱਸਐੱਨਐੱਲ ਖ਼ਿਲਾਫ਼ ਰੋਸ ਪ੍ਰਦਰਸ਼ਨ

07:43 AM Aug 27, 2024 IST
ਟੈਲੀਕਾਮ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਗੂ ਅਤੇ ਪਿੰਡ ਵਾਸੀ।

ਪੱਤਰ ਪ੍ਰੇਰਕ
ਭੁੱਚੋ ਮੰਡੀ, 26 ਅਗਸਤ
ਪਿੰਡ ਤੁੰਗਵਾਲੀ ਵਿੱਚ ਦਿਹਾਤੀ ਮਜ਼ਦੂਰ ਸਭਾ ਨੇ ਪ੍ਰਧਾਨ ਮੇਜਰ ਸਿੰਘ ਦੀ ਅਗਵਾਈ ਹੇਠ ਬੀਐੱਸਐੱਨਐੱਲ ਦੇ ਟਾਵਰ ਨਜ਼ਦੀਕ ਰੋਸ ਪ੍ਰਦਰਸ਼ਨ ਕੀਤਾ ਅਤੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਬੀਐੱਸਐੱਨਐੱਲ ਦਾ ਨੈੱਟਵਰਕ ਚਾਲੂ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਮੇਜਰ ਸਿੰਘ ਨੇ ਕਿਹਾ ਕਿ ਇਹ ਟਾਵਰ ਚਿੱਟਾ ਹਾਥੀ ਬਣਿਆ ਹੋਇਆ ਹੈ। ਪਿੰਡ ਵਿੱਚ ਬੀਐੱਸਐੱਨਐੱਲ ਦੇ ਨੰਬਰਾਂ ’ਤੇ ਰੇਂਜ ਨਹੀਂ ਆ ਰਹੀ। ਇਸ ਕਾਰਨ ਉਹ ਕਿਸੇ ਨਾਲ ਗੱਲਬਾਤ ਨਹੀਂ ਕਰ ਸਕਦੇ ਅਤੇ ਇੰਟਰਨੈੱਟ ਸੇਵਾਵਾਂ ਵੀ ਠੱਪ ਪਈਆਂ ਹਨ। ਉਨ੍ਹਾਂ ਕਿਹਾ ਕਿ ਲੋਕ ਆਪਣੇ ਬੀਐੱਸਐੱਨਐੱਲ ਦੇ ਨੰਬਰਾਂ ਨੂੰ ਨਿੱਜੀ ਕੰਪਨੀਆਂ ਦੇ ਨੈੱਟਵਰਕ ਵਿੱਚ ਤਬਦੀਲ ਕਰਵਾ ਰਹੇ ਹਨ। ਉਨ੍ਹਾਂ ਟੈਲੀਕਾਮ ਵਿਭਾਗ ਤੋਂ ਮੰਗ ਕੀਤੀ ਕਿ ਇਸ ਟਾਵਰ ਨੂੰ ਜਲਦੀ ਚਾਲੂ ਕੀਤਾ ਜਾਵੇ। ਇਸ ਸਬੰਧੀ ਜੂਨੀਅਰ ਟੈਲੀਕਾਮ ਅਫਸਰ ਅਮਨਦੀਪ ਗੋਇਲ ਨੇ ਕਿਹਾ ਕਿ ਇਸ ਟਾਵਰ ’ਤੇ ਪਹਿਲਾਂ ਚਾਰ ਪੰਜ ਵਾਰ ਚੋਰੀ ਹੋ ਚੁੱਕੀ ਹੈ। ਚੋਰ 2ਜੀ ਦੀ ਮਸ਼ੀਨਰੀ ਅਤੇ ਹੋਰ ਸਾਮਾਨ ਚੋਰੀ ਕਰ ਕੇ ਲਿਜਾ ਚੁੱਕੇ ਹਨ। ਚੋਰ ਕੇਬਲਾਂ ਵੀ ਕੱਟ ਕੇ ਲੈ ਗਏ। ਇਸ ਨਾਲ ਦੀਆਂ ਕੇਬਲਾਂ ਮਿਲ ਨਹੀਂ ਰਹੀਆਂ। ਉਨ੍ਹਾਂ ਦੱਸਿਆ ਕਿ ਵਿਭਾਗ 4ਜੀ ਲਾਂਚ ਕਰ ਰਿਹਾ ਹੈ।

Advertisement

Advertisement