ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰਾਂ ਤੇ ਮਨਰੇਗਾ ਕਾਮਿਆਂ ਵੱਲੋਂ ਮੁਜ਼ਾਹਰਾ

07:02 AM Aug 06, 2024 IST
ਏਡੀਸੀ ਦਫ਼ਤਰ ਸਾਹਮਣੇ ਧਰਨਾ ਦੇ ਰਹੇ ਮਨਰੇਗਾ ਵਰਕਰ| -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 5 ਅਗਸਤ
ਦਿਹਾਤੀ ਮਜ਼ਦੂਰ ਸਭਾ ਅਤੇ ਮਨਰੇਗਾ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਸਾਹਮਣੇ ਮਨਰੇਗਾ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਦੇ ਹੱਕ ’ਚ ਮਜ਼ਦੂਰ ਆਗੂ ਜਸਬੀਰ ਸਿੰਘ ਵੈਰੋਵਾਲ ਅਤੇ ਮੀਨਾ ਕੌਰ ਚੀਮਾ ਦੀ ‍ਅਗਵਾਈ ਹੇਠ ਧਰਨਾ ਦਿੱਤਾ ਗਿਆ| ਧਰਨਾਕਾਰੀਆਂ ਨੂੰ ਮਜ਼ਦੂਰ ਆਗੂ ਬਲਦੇਵ ਸਿੰਘ, ਚਮਨ ਲਾਲ ਦਰਜਕੇ ਤੇ ਨਰਿੰਦਰ ਸਿੰਘ ਰਟੌਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਨਰੇਗਾ ਵਰਕਰਾਂ ਦੀਆਂ ਮੰਗਾਂ ਬਾਰੇ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਮਸਲਿਆਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ| ਬੁਲਾਰਿਆਂ ਨੇ ਦੋਸ਼ ਲਾਇਆ ਕਿ ਬਲਾਕ ਗੰਡੀਵਿੰਡ ਅੰਦਰ ਹਾਕਮ ਧਿਰ ਦੇ ਆਗੂਆਂ ਦੇ ਚਹੇਤਿਆਂ ਦੇ ਇਸ਼ਾਰਿਆਂ ਤੇ ਮਨਰੇਗਾ ਵਰਕਰਾਂ ਦੇ ਮਸਟਰੋਲ ਰੋਕੇ ਜਾ ਰਹੇ ਹਨ ਤੇ ਕੰਮ ਨਹੀਂ ਦਿੱਤਾ ਜਾ ਰਿਹਾ। ਬੁਲਾਰਿਆਂ ਨੇ ਕਿਹਾ ਕਿ ਵਰਕਰਾਂ ਨੂੰ ਕਰਵਾਏ ਕੰਮ ਦਾ ਮਿਹਨਤਾਨਾ ਨਹੀਂ ਦਿੱਤਾ ਜਾ ਰਿਹਾ। ਜਥੇਬੰਦੀਆਂ ਨੂੰ ਮਨਰੇਗਾ ਪ੍ਰੋਗਰਾਮ ਦੇ ਕੋ-ਆਰਡੀਨੇਟਰ ਦਲਜੀਤ ਸਿੰਘ ਨੇ ਮਸਲਿਆਂ ਦਾ ਹੱਲ ਕੀਤੇ ਜਾਣ ਦਾ ਯਕੀਨ ਦਿਵਾਇਆ। ਇਸ ਮੌਕੇ ਜਰਨੈਲ ਸਿੰਘ ਰਸੂਲਪੁਰ, ਗੁਰਵੇਲ ਸਿੰਘ ਚੀਮਾ, ਕੁਲਵਿੰਦਰ ਕੌਰ ਖਡੂਰ ਸਾਹਿਬ, ਦਾਰਾ ਸਿੰਘ ਮੁੰਡਾ ਪਿੰਡ, ਹਰਜਿੰਦਰ ਸਿੰਘ ਪੰਡੋਰੀ ਸਿਧਵਾ, ਬਲਬੀਰ ਸਿੰਘ ਝਾਮਕਾ ਤੇ ਜਸਵੰਤ ਸਿੰਘ ਭਿੱਖੀਵਿੰਡ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement