ਮੈਡੀਕਲ ਕਾਲਜ ਦੀ ਉਸਾਰੀ ਲਈ ਧਰਨਾ ਜਾਰੀ
ਮਸਤੂਆਣਾ ਸਾਹਿਬ: ਇੱਥੇ ਮਸਤੂਆਣਾ ਸਾਹਿਬ ਵਿੱਚ ਬਣਨ ਵਾਲੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿੱਚ ਆ ਰਹੇ ਅੜਿੱਕਿਆਂ ਨੂੰ ਦੂਰ ਕਰਨ ਲਈ ਅੱਜ ਫਿਰ ਸੰਗਤਾਂ ਅਤੇ ਕਿਸਾਨਾਂ ਵੱਲੋਂ ਬੱਸ ਸਟੈਂਡ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਾਹਿਬ ਸਿੰਘ ਬਡਬਰ, ਦਰਸ਼ਨ ਸਿੰਘ ਕੁੰਨਰਾਂ, ਜਸਵੰਤ ਸਿੰਘ ਦੁੱਗਾਂ, ਮੇਵਾ ਸਿੰਘ ਦੁੱਗਾਂ, ਰਜਿੰਦਰ ਸਿੰਘ ਲਿੱਦੜਾ, ਬਲਦੇਵ ਸਿੰਘ ਬੱਗੂਆਣਾ, ਬਿੱਕਰ ਸਿੰਘ ਬਹਾਦਰਪੁਰ, ਕਰਨੈਲ ਸਿੰਘ ਜੱਸੇਕਾ, ਕੁਲਦੀਪ ਸਿੰਘ ਜੋਸ਼ੀ, ਅਜੈਬ ਸਿੰਘ ਬਹਾਦਰਪੁਰ, ਪਰਗਟ ਸਿੰਘ ਕੁੰਨਰਾਂ ਆਦਿ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਾਲਜ ਦੀ ਉਸਾਰੀ ਸ਼ੁਰੂ ਨਹੀਂ ਹੋ ਜਾਂਦੀ, ਉਦੋਂ ਤੱਕ ਇਹ ਪੱਕਾ ਮੋਰਚਾ ਜਾਰੀ ਰਹੇਗਾ। ਇਸ ਮੌਕੇ ਧਰਨੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਲੋਕਾਂ ਵੱਲੋਂ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। -ਪੱਤਰ ਪ੍ਰੇਰਕ