ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਇਲ ’ਚ ਭਾਜਪਾ ਆਗੂਆਂ ਦੇ ਘਰ ਅੱਗੇ ਰੋਸ ਧਰਨੇ ਜਾਰੀ

07:01 AM Feb 23, 2024 IST

ਪੱਤਰ ਪ੍ਰੇਰਕ
ਪਾਇਲ, 22 ਫਰਵਰੀ
ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਤੀਜੇ ਦਿਨ ਭਾਜਪਾ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੀਮਾ ਦੇ ਘਰ ਮੂਹਰੇ ਰੋਸ ਧਰਨਾ ਦਿੱਤਾ ਗਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਤੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਕੋਟ ਪਨੈਚ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਵਤੀਰੇ ਨੂੰ ਲੋਕਾਂ ਦੇ ਅਧਿਕਾਰਾਂ ’ਤੇ ਹਮਲਾ ਕਰਾਰ ਦਿੱਤਾ ਹੈ। ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਨਜੀਤ ਸਿੰਘ ਕੂਹਲੀ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਪੁਲੀਸ ਰਾਹੀਂ ਵੱਖ-ਵੱਖ ਬਾਰਡਰਾਂ ’ਤੇ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਕਿਹਾ ਕਿ ਲੋਕਾਂ ’ਚ ਸਰਕਾਰੀ ਦਮਨਕਾਰੀ ਨੀਤੀਆਂ ਖ਼ਿਲਾਫ਼ ਬੇਹੱਦ ਰੋਸ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਸਿਆਂ ਤੋਂ ਮਾਹੌਲ ਨੂੰ ਸਾਜ਼ਗਾਰ ਬਣਾ ਕੇ ਇਸ ਅੰਦੋਲਨ ਨੂੰ ਲੋਕ ਹਿਤੈਸ਼ੀ ਬਣਾਉਣ ਦੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਪ੍ਰਧਾਨ ਬਲਵੰਤ ਸਿੰਘ ਰਾਜੇਵਾਲ, ਮਾ. ਗੁਰਦੀਪ ਸਿੰਘ ਸਿਹੋੜਾ, ਸੰਤੋਖ ਸਿੰਘ ਕਾਲਾ, ਪ੍ਰਧਾਨ ਗੁਰਪ੍ਰੀਤ ਸਿੰਘ ਧਮੋਟ, ਰਣਜੀਤ ਸਿੰਘ ਹੈਪੀ ਰਾਜੇਵਾਲ ਅਤੇ ਗੁਰਦੀਪ ਸਿੰਘ ਦਾਊਮਾਜਰਾ ਹਾਜ਼ਰ ਸਨ।

Advertisement

Advertisement