ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਮੁਜ਼ਾਹਰਾ

11:13 AM Sep 11, 2024 IST
ਡੀਸੀ ਦਫ਼ਤਰ ਅੱਗੇ ਧਰਨਾ ਦੇ ਰਹੇ ਆਗੂ। ਫੋਟੋ: ਅਸ਼ਵਨੀ ਧੀਮਾਨ

ਗੁਰਿੰਦਰ ਸਿੰਘ
ਲੁਧਿਆਣਾ, 10 ਸਤੰਬਰ
ਪੰਜਾਬ ਸਰਕਾਰ ਵੱਲੋਂ ਪੈਟਰੋਲ, ਡੀਜ਼ਲ, ਬਿਜਲੀ ਦੀਆਂ ਦਰਾਂ ਅਤੇ ਬੱਸ ਕਿਰਾਏ ਵਿੱਚ ਕੀਤੇ ਵਾਧੇ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਪੱਧਰ ’ਤੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਲੜੀ ਵਜੋਂ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਰੋਸ ਮੁਜ਼ਾਹਰਾ ਕਰ ਕੇ ਸੂਬਾ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਜ਼ਿਲ੍ਹਾ ਅਕਾਲੀ ਜੱਥਾ ਦਿਹਾਤੀ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਸ ਮੌਕੇ ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ, ਬਿਜਲੀ ਦਰਾਂ ਅਤੇ ਬੱਸ ਕਿਰਾਏ ਵਿੱਚ ਕੀਤੇ ਵਾਧੇ ਨੂੰ ਵਾਪਸ ਲੈ ਕੇ ਆਪਣੀਆਂ ਦਿੱਤੀਆਂ ਹੋਈਆਂ ਗਾਰੰਟੀਆਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਅਕਾਲੀ ਦਲ ਵੱਲੋਂ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀ ਗੱਲ ਕਰਨ ਵਾਲੀ ਮਾਨ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੇ ਬੋਝ ਥੱਲੇ ਦੱਬ ਦਿੱਤਾ ਹੈ ਜਦਕਿ ਵਿਕਾਸ ਕਰਵਾਉਣ ਦੀ ਬਜਾਇ ਬਾਦਲ ਸਰਕਾਰ ਦੇ ਕਰਵਾਏ ਕੰਮਾਂ ਉੱਤੇ ਹੀ ਆਪਣੀਆਂ ਮੋਹਰਾਂ ਲਾ ਕੇ ਫੋਕੀ ਵਾਹ-ਵਾਹ ਬਟੋਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਸ ਮੌਕੇ ਸਾਬਕਾ ਮੰਤਰੀਆਂ ਮਹੇਸ਼ ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ ਅਤੇ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਉਪਰ ਪਾਏ ਜਾਣ ਵਾਲੇ ਕਿਸੇ ਵੀ ਬੋਝ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਲੋਕ ਹਿੱਤਾਂ ਲਈ ਆਪਣੀ ਆਵਾਜ਼ ਬੁਲੰਦ ਕਰੇਗਾ। ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਸਭ ਦਾ ਧੰਨਵਾਦ ਕਰਦਿਆਂ ਸ੍ਰੀ ਭੂੰਦੜ ਨੂੰ ਭਰੋਸਾ ਦਿੱਤਾ ਕਿ ਲੁਧਿਆਣਾ ਦਾ ਇੱਕ-ਇੱਕ ਵਰਕਰ ਅਕਾਲੀ ਦਲ ਵੱਲੋਂ ਉਲੀਕੇ ਹਰ ਸੰਘਰਸ਼ ਵਿੱਚ ਅੱਗੇ ਹੋ ਕੇ ਹਿੱਸਾ ਲਵੇਗਾ। ਇਸ ਮੌਕੇ ਐਸਆਰ ਕਲੇਰ, ਹਰਜਿੰਦਰ ਸਿੰਘ ਬੌਬੀ ਗਰਚਾ, ਆਰ ਪੀ ਐੱਸ ਧਾਲੀਵਾਲ, ਪਰਮਜੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ, ਦਰਸ਼ਨ ਸਿੰਘ ਸ਼ਿਵਾਲਿਕ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।

Advertisement

Advertisement