ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਹਾਇਕ ਪ੍ਰੋਫੈਸਰਾਂ ਵੱਲੋਂ ਖੰਡਾ ਚੌਕ ’ਚ ਰੋਸ ਮੁਜ਼ਾਹਰਾ

08:00 AM Aug 26, 2024 IST
ਪਟਿਆਲਾ ਦੇ ਖੰਡਾ ਚੌਕ ਵਿੱਚ ਸੂਬਾ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨਕਾਰੀ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 25 ਅਗਸਤ
ਡਾ. ਅੰਬੇਡਕਰ ਸਟੂਡੈਂਟ ਫਰੰਟ ਆਫ ਇੰਡੀਆ ਵੱਲੋਂ ਸਹਾਇਕ ਪ੍ਰੋਫੈਸਰਾਂ, ਯੂਨੀਵਰਸਿਟੀ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਹੱਕ ਵਿੱਚ ਰੋਸ ਮਾਰਚ ਕੀਤਾ ਗਿਆ। ਖੰਡਾ ਚੌਕ ਨੇੜੇ ਮੰਗਾਂ ਮੰਨਵਾਉਣ ਲਈ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੈੱਸਟ ਫੈਕਲਟੀ ਪ੍ਰੋਫੈਸਰ ਯੂਨੀਅਨ, ਦਿਵਿਆਂਗ ਯੂਨੀਅਨ, 2364, 5994 ਯੂਨੀਅਨ, ਡਾ. ਅੰਬੇਡਕਰ ਧਰਮਸ਼ਾਲਾ ਪਟਿਆਲਾ ਸੰਗਠਨ ਮੌਜੂਦ ਰਹੇ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਦਿਨੋਂ-ਦਿਨ ਸਿੱਖਿਆ ਦਾ ਮਿਆਰ ਡਿੱਗਦਾ ਜਾ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਗੈੱਸਟ ਫੈਕਲਟੀ ਪ੍ਰੋਫੈਸਰਾਂ ਦੇ ਰੁਜ਼ਗਾਰ ਦੀਆਂ ਜੜ੍ਹਾਂ ਵੱਢੀਆਂ ਜਾ ਰਹੀਆਂ ਹਨ। ਗੈੱਸਟ ਫੈਕਲਟੀ ਪ੍ਰੋਫੈਸਰਾਂ ਦੁਆਰਾ ਲਗਾਤਾਰ ਪੰਜਾਬੀ ਯੂਨੀਵਰਸਿਟੀ ਵਿੱਚ ਪਿਛਲੇ 36 ਦਿਨਾਂ ਤੋਂ ਪੱਕਾ ਧਰਨਾ ਲੱਗਿਆ ਹੋਇਆ ਹੈ, ਹੁਣ ਤੱਕ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਫ਼ੈਸਲਾ ਨਹੀਂ ਸੁਣਾਇਆ ਗਿਆ, ਜਿਸ ਕਾਰਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਕਾਂਸਟੀਚੁਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਦੇ 85 ਫ਼ੀਸਦੀ ਕਾਂਸਟੀਚੁਐਂਟ ਕਾਲਜ ਗੈੱਸਟ ਫੈਕਲਟੀ ਦੇ ਸਿਰ ’ਤੇ ਚਲਦੇ ਹਨ। ਆਗੂਆਂ ਨੇ ਮੰਗ ਕੀਤੀ ਕਿ ਕਾਲਜ ਵਿਦਿਆਰਥੀਆਂ ਤੋਂ ਪੀਟੀਏ ਫੰਡ ਨਾ ਲਿਆ ਜਾਵੇ, ਸਰਕਾਰ ਖ਼ੁਦ ਮੁਲਾਜ਼ਮਾਂ ਦੇ ਬਜਟ ਵਿੱਚ ਵੱਡਾ ਵਾਧਾ ਕਰੇ ਤਾਂ ਕਿ ਵਾਧੂ ਫੀਸ ਦਾ ਬੋਝ ਵਿਦਿਆਰਥੀਆਂ ’ਤੇ ਨਾ ਪਵੇ। ਇਸ ਤੋਂ ਇਲਾਵਾ ਵਿਦਿਆਰਥੀਆਂ ਦਾ ਸੋਸ਼ਣ ਬੰਦ ਕਰ ਕੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਹੀ ਢੰਗ ਨਾਲ ਲਾਗੂ ਕੀਤੀ ਜਾਵੇ। ਡਾ. ਅੰਬੇਡਕਰ ਸਟੂਡੈਂਟ ਫਰੰਟ ਆਫ ਇੰਡੀਆ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਹੋਰ ਤੇਜ਼ ਹੋਵੇਗਾ। ਅੱਜ ਗੌਰਮਿੰਟ ਟੀਚਰ ਯੂਨੀਅਨ ਨੇ ਸਹਾਇਕ ਪ੍ਰੋਫੈਸਰਾਂ ਦੇ ਧਰਨੇ ਦੀ ਹਮਾਇਤ ਕੀਤੀ।

Advertisement

Advertisement
Advertisement