ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ

07:25 AM Jun 06, 2024 IST
ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦੇ ਹੋਏ ਪਾਵਰਕੌਮ ਦੇ ਪੈਨਸ਼ਨਰ। -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 5 ਜੂਨ
ਪਾਵਰਕੌਮ ਨਾਲ ਸਬੰਧਤ ਪੈਨਸ਼ਨਰਜ਼ ਐਸੋਸੀਏਸ਼ਨ ਨੇ ਅੱਜ ਇਥੇ ਸਰਕਲ ਪੱਧਰ ਦੀ ਇਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਬਾਰੇ ਵਿਚਾਰਾਂ ਕੀਤੀਆਂ| ਜਥੇਬੰਦੀ ਦੇ ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਮੰਨਣ ਨੇ ਆਪਣੇ ਸੰਬੋਧਨ ਵਿੱਚ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਬਾਰੇ ਧਾਰਨ ਕੀਤੀ ਚੁੱਪ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਸਰਕਾਰ ਨੇ ਪਿਛਲੇ ਦੋ ਸਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਇਕ ਪੈਸੇ ਦਾ ਵੀ ਲਾਭ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਸ ਵਤੀਰੇ ਕਰਕੇ ਹੀ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੇ ਚੋਣਾਂ ਦੌਰਾਨ ਸਰਕਾਰ ਖਿਲਾਫ਼ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ| ਉਨ੍ਹਾਂ ਕਿਹਾ ਕਿ ਇਸੇ ਕਰਕੇ ਹੀ ਸਰਕਾਰ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ| ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਦੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਨੇ ਵੀ ਮੁਲਾਜ਼ਮ ਵਿਰੋਧੀ ਵਤੀਰਾ ਧਾਰਨ ਕਰੀ ਰੱਖਿਆ ਸੀ, ਜਿਸ ਦਾ ਸਿੱਟਾ ਉਨ੍ਹਾਂ ਨੂੰ ਭੁਗਤਣਾ ਪੈ ਰਿਹਾ ਹੈ| ਇਸ ਮੌਕੇ ਬਲਵਿੰਦਰ ਸਿੰਘ ਪਲਾਸੋਰ, ਧਨਵੰਤ ਸਿੰਘ ਰੰਧਾਵਾ, ਦਵਿੰਦਰ ਸਿੰਘ ਜੌਹਲ, ਹਰਜੀਤ ਸਿੰਘ ਨੇ ਵੀ ਸੰਬੋਧਨ ਕੀਤਾ|

Advertisement

Advertisement
Advertisement