ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੈਸ ਪਲਾਂਟ ਬੰਦ ਕਰਵਾਉਣ ਲਈ ਬੱਗਾ ਕਲਾਂ ’ਚ ਮੁਜ਼ਾਹਰਾ

07:22 AM Sep 18, 2024 IST
ਗੈਸ ਪਲਾਂਟ ਦੇ ਬਾਹਰ ਧਰਨੇ ਦੌਰਾਨ ਵੱਖ-ਵੱਖ ਆਗੂ।

ਗੁਰਿੰਦਰ ਸਿੰਘ
ਲੁਧਿਆਣਾ, 17 ਸਤੰਬਰ
ਪਿੰਡ ਬੱਗਾ ਕਲਾਂ ਵਿੱਚ ਲੱਗ ਰਹੇ ਗੈਸ ਪਲਾਂਟ ਨੂੰ ਪੱਕੇ ਤੌਰ ’ਤੇ ਬੰਦ ਕਰਵਾਉਣ ਲਈ ਦਿੱਤਾ ਜਾ ਰਿਹਾ ਧਰਨਾ ਅੱਜ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਦੌਰਾਨ ਧਰਨੇ ਦੀ ਅਗਵਾਈ ਕਰਦਿਆਂ ਹਰਪਾਲ ਸਿੰਘ ਬੱਗਾ ਕਲਾਂ, ਭੁਪਿੰਦਰ ਸਿੰਘ ਕੁਤਬੇਵਾਲ, ਮੋਹਣ ਸਿੰਘ ਬਿਰਦੀ ਅਤੇ ਬੂਟਾ ਸਿੰਘ ਨੰਬਰਦਾਰ ਨੇ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਤਿੰਨ ਵਾਰ ਮੰਗ ਪੱਤਰ ਦਿੱਤਾ ਗਿਆ ਹੈ ਪਰ ਪ੍ਰਸ਼ਾਸਨ ਵੱਲੋਂ ਮੰਗ ਪੱਤਰਾਂ ’ਤੇ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਲਈ ਉਨ੍ਹਾਂ ਨੂੰ ਪ੍ਰਸ਼ਾਸਨ ਨੂੰ ਸੁੱਤੀ ਨੀਂਦ ਤੋਂ ਜਗਾਉਣ ਲਈ ਗੈਸ ਪਲਾਂਟ ਦੇ ਮੁੱਖ ਗੇਟ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਦਾ ਜ਼ਿਮੇਵਾਰ ਸਿੱਧੇ ਤੌਰ ’ਤੇ ਪ੍ਰਸ਼ਾਸਨ ਅਤੇ ਗੈਸ ਪਲਾਂਟ ਦੀ ਮੈਨੇਜਮੈਂਟ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਗੈਸ ਪਲਾਂਟ ਦੇ ਲੱਗਣ ਨਾਲ ਭਵਿੱਖ ਵਿੱਚ ਇਲਾਕੇ ਦੇ ਪਿੰਡਾਂ ਨੂੰ ਬਹੁਤ ਹੀ ਘਾਤਕ ਚਮੜੀ, ਦਿਲ ਅਤੇ ਸਾਹ ਦੇ ਰੋਗ ਸਮੇਤ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪਵੇਗਾ। ਗੈਸ ਬਣਾਉਣ ਲਈ ਵਰਤੋਂ ਵਿੱਚ ਲਏ ਜਾਣ ਵਾਲੇ ਗੋਹੇ ਅਤੇ ਪਰਾਲੀ ਨੂੰ ਜਮ੍ਹਾਂ ਕਰਕੇ ਰੱਖੇ ਜਾਣ ਦੇ ਭਵਿੱਖ ਵਿੱਚ ਵੱਡੇ ਨੁਕਸਾਨ ਹੋਣਗੇ।
ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਦੁਬਾਰਾ ਬੇਨਤੀ ਕੀਤੀ ਕਿ ਇਸ ਪਲਾਂਟ ਨੂੰ ਤੁਰੰਤ ਪ੍ਰਭਾਵ ਬੰਦ ਕਰਵਾ ਕੇ ਪਿੰਡਾਂ ਤੋਂ ਦੂਰ ਕਿਸੇ ਹੋਰ ਥਾਂ ’ਤੇ ਤਬਦੀਲ ਕੀਤਾ ਜਾਵੇ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਘਾਤਕ ਬਿਮਾਰੀਆਂ ਅਤੇ ਹੋਰ ਨੁਕਸਾਨਾਂ ਤੋਂ ਬਚਾਇਆ ਜਾ ਸਕੇ।

Advertisement

Advertisement