ਬਠਿੰਡਾ ਵਿਚ ਸਿਵਲ ਸਰਜਨ ਦੀ ਵਿਦਾਇਗੀ ਮੌਕੇ ਰੋਸ ਮੁਜ਼ਾਹਰਾ
10:48 AM Aug 31, 2024 IST
Advertisement
ਮਨੋਜ ਸ਼ਰਮਾ
ਬਠਿੰਡਾ, 30 ਅਗਸਤ
ਸਿਵਲ ਹਸਪਤਾਲ ਬਠਿੰਡਾ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਸਿਵਲ ਸਰਜਨ ਬਠਿੰਡਾ ਨੂੰ ਉਨ੍ਹਾਂ ਦੀ ਵਿਦਾਇਗੀ ਪਾਰਟੀ ਮੌਕੇ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਅਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਰਾਜ ਸਿੰਘ ਵਾਰਡ ਅਟੈਂਡੈਟ ਜੋ 9 ਜੁਲਾਈ ਨੂੰ ਸਿਹਤ ਵਿਭਾਗ ਬਠਿੰਡਾ ਦੀ ਟੀਮ ਨਾਲ ਗੈਰ-ਕਾਨੂੰਨੀ ਢੰਗ ਨਾਲ ਲਿੰਗ ਨਿਰਧਾਰਿਤ ਟੈਸਟ ਕਰਨ ਵਾਲਿਆਂ ਖ਼ਿਲਾਫ਼ ਪਾਤੜਾਂ ਵਿੱਚ ਰੇਡ ਕਰਨ ਗਿਆ ਸੀ, ਨੂੰ ਸਿਹਤ ਵਿਭਾਗ ਦੇ ਅਫਸਰਾਂ ਦੇ ਗ਼ਲਤ ਦਿਸ਼ਾ-ਨਿਰਦੇਸ਼ਾਂ ’ਤੇ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਸਿਹਤ ਕਾਮੇ ਉਸ ਦਿਨ ਤੋਂ ਲੈ ਕੇ ਆਪਣੇ ਸਾਥੀ ਦੀ ਰਿਹਾਈ ਲਈ ਲਗਾਤਾਰ ਧਰਨਾ ਦੇ ਰਹੇ ਹਨ ਜੋ 53 ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਰਾਜ ਸਿੰਘ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।
Advertisement
Advertisement