ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਭਰਤੀ ਦੇ ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ

01:32 PM Feb 06, 2023 IST

ਗੁਰਦੀਪ ਸਿੰਘ ਲਾਲੀ

Advertisement

ਸੰਗਰੂਰ, 5 ਫਰਵਰੀ

ਪੰਜਾਬ ਪੁਲੀਸ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ਦੇ ਉਮੀਦਵਾਰਾਂ ਨੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਇਸ ਮੌਕੇ ਪੁਲੀਸ ਭਰਤੀ ਦੀ ਦੂਜੀ ਸੂਚੀ ਜਾਰੀ ਕਰਨ ਅਤੇ ਨਵੇਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਉਮਰ ਹੱਦ ਵਧਾਉਣ ਦੀ ਮੰਗ ਕਰ ਰਹੇ ਸਨ।

Advertisement

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਹੀ ਭਰਤੀ ਦੇ ਉਮੀਦਵਾਰ ਸਥਾਨਕ ਪਟਿਆਲਾ ਰੋਡ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ, ਜਿਥੋਂ ਰੋਸ ਮਾਰਚ ਕਰਦੇ ਹੋਏ ਉਹ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ। ਇੱਥੇ ਤਾਇਨਾਤ ਪੁਲੀਸ ਬਲ ਨੇ ਨਾਕਾਬੰਦੀ ਕਰ ਕੇ ਧਰਨਾਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ, ਜਿਸ ਮਗਰੋਂ ਧਰਨਾਕਾਰੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਸਾਹਮਣੇ ਵਾਲੀ ਮੁੱਖ ਸੜਕ ‘ਤੇ ਆਵਾਜਾਈ ਰੋਕ ਕੇ ਧਰਨਾ ਲਾ ਦਿੱਤਾ। ਇਸ ਮੌਕੇ ਪੰਜਾਬ ਪੁਲੀਸ ਭਰਤੀ ਉਮੀਦਵਾਰ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਲ 2021 ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲੀਸ ਵਿੱਚ ਸਿਪਾਹੀ, ਹੌਲਦਾਰ, ਸਬ-ਇੰਸਪੈਕਟਰ ਤੇ ਟੈਕਨੀਕਲ ਸਪੋਰਟ ਸਰਵਿਸ ਆਦਿ ਦੀਆਂ ਵੱਖ-ਵੱਖ ਅਸਾਮੀਆਂ ਦੇ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਸਨ। ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ‘ਆਪ’ ਦੀ ਸਰਕਾਰ ਬਣਨ ਮਗਰੋਂ ਸ਼ੁਰੂ ਹੋਈ ਸੀ, ਜਿਸ ਤਹਿਤ ਭਰਤੀ ਕੀਤੇ 4358 ਸਿਪਾਹੀਆਂ ‘ਚੋਂ ਹਾਲੇ ਤੱਕ ਸਿਰਫ਼ 3270 ਉਮੀਦਵਾਰ ਹੀ ਜੁਆਇਨ ਕਰ ਸਕੇ ਹਨ। ਵਿਭਾਗਾਂ ਵਿੱਚ ਭਰਤੀ ਇਕੱਠਿਆਂ ਨਾ ਕਰਵਾਏ ਜਾਣ ਕਾਰਨ ਬਾਕੀ ਦੇ ਉਮੀਦਵਾਰ ਹਾਲੇ ਵੀ ਜੁਆਇਨ ਕਰਵਾਏ ਜਾਣ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ‘ਆਪ’ ਆਗੂਆਂ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਦੂਜੀ ਸੂਚੀ ਤੁਰੰਤ ਜਾਰੀ ਕੀਤੀ ਜਾਵੇਗੀ। ਇਸ ਸਬੰਧੀ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਮੰਗ ਪੱਤਰ ਵੀ ਦਿੱਤੇ ਗਏ ਹਨ, ਪਰ ਸੂਚੀ ਜਾਰੀ ਕਰਨ ਦੀ ਥਾਂ ਭਰਤੀ ਦੇ ਨਵੇਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ। ਧਰਨਾਕਾਰੀਆਂ ਨੇ ਮੰਗ ਕੀਤੀ ਹੈ ਕਿ ਪੁਲੀਸ ਭਰਤੀ ਦੀ ਦੂਜੀ ਸੂਚੀ ਜਾਰੀ ਕੀਤੀ ਜਾਵੇ ਅਤੇ ਭਰਤੀ ਦੇ ਨਵੇਂ ਨੋਟੀਫਿਕੇਸ਼ਨ ਵਿੱਚ ਉਮਰ ਦੀ 28 ਤੋਂ ਵਧਾ ਕੇ 30 ਸਾਲ ਕੀਤੀ ਜਾਵੇ। ਇਸ ਮੌਕੇ ਜਸਪ੍ਰੀਤ ਸਿੰਘ, ਵੀਰਪਾਲ ਕੌਰ, ਗੁਰਤੇਜ ਸਿੰਘ, ਸ਼ਗਨਪ੍ਰੀਤ ਕੌਰ ਤੇ ਮਨਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧਰਨਾਕਾਰੀ ਉਮੀਦਵਾਰਾਂ ਦੇ ਵਫ਼ਦ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ 22 ਫਰਵਰੀ 2023 ਨੂੰ ਤੈਅ ਕਰਵਾਈ ਗਈ ਹੈ ਤੇ ਇਸ ਸਬੰਧੀ ਪੱਤਰ ਧਰਨਾ ਸਥਾਨ ‘ਤੇ ਪੁੱਜ ਕੇ ਆਗੂਆਂ ਨੂੰ ਦਿੱਤਾ ਗਿਆ ਹੈ। ਇਸ ਮਗਰੋਂ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ।

Advertisement
Advertisement