ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਗਰ ਕੌਸਲ ਦਫ਼ਤਰ ਅੱਗੇ ਧਰਨਾ

08:26 AM Jun 29, 2024 IST
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐੱਨ.ਕੇ. ਸ਼ਰਮਾ ਤੇ ਲੋਕ। -ਫੋਟੋ: ਭੱਟੀ

ਪੱਤਰ ਪ੍ਰੇਰਕ
ਲਾਲੜੂ, 28 ਜੂਨ
ਨਗਰ ਕੌਂਸਲ ਲਾਲੜੂ ਦੇ ਵਾਰਡ ਨੰਬਰ 13 ਵਿਚ ਕੌਸਲ ਦੇ ਅਧਿਕਾਰੀਆਂ ਵੱਲੋਂ ਲੰਘੇ ਦਿਨ ਇੱਟਾਂ ਦਾ ਬਣਿਆ ਇਕ ਸ਼ੈੱਡ ਬਿਨਾਂ ਨੋਟਿਸ ਦਿੱਤੇ ਢਾਹ ਦਿੱਤਾ ਗਿਆ ਸੀ, ਜਿਸ ਦੇ ਮਲਬੇ ਹੇਠ ਦਬ ਕੇ ਦੋ ਗਾਵਾਂ ਅਤੇ ਮੱਝ ਜ਼ਖਮੀ ਹੋ ਗਈ ਸੀ। ਇਸ ਘਟਨਾ ਦੇ ਪੀੜਤ ਪਰਿਵਾਰਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਸੀ ਪਰ ਹਾਲੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਣ ’ਤੇ ਅੱਜ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕੌਂਸਲ ਅਧਿਕਾਰੀਆਂ ਦੀ ਕਾਰਵਾਈ ਖ਼ਿਲਾਫ਼ ਪੀੜਤ ਪਰਿਵਾਰਾਂ ਅਤੇ ਸਥਾਨਕ ਲੋਕਾਂ ਨਾਲ ਨਗਰ ਕੌਸਲ ਲਾਲੜੂ ਦੇ ਦਫਤਰ ਅੱਗੇ ਧਰਨਾ ਦਿੱਤਾ। ਸ਼ਰਮਾ ਨੇ ਕਿਹਾ ਬਿਨਾਂ ਨੋਟਿਸ ਦਿੱਤੇ ਕੋਈ ਉਸਾਰੀ ਢਾਹੁਣਾ ਗੁੰਡਾਗਰਦੀ ਵਾਂਗ ਹੈ। ਉਨ੍ਹਾਂ ਕਿਹਾ ਉਹ ਨਗਰ ਕੌਸਲ ਦੇ ਅਧਿਕਾਰੀਆਂ ਦੀ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇ ਪੀੜਤ ਪਰਿਵਾਰਾਂ ਦੇ ਪਸ਼ੁੂ ਧਨ ਦੇ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਨਾ ਦਿੱਤਾ ਗਿਆ ਅਤੇ ਸ਼ੈੱਡ ਨੂੰ ਤੋੜਨ ਵਾਲੇ ਸਬੰਧਤ ਅਧਿਕਾਰੀਆਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਤਾਂ ਉਹ ਸਥਾਨਕ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਸੋਮਵਾਰ ਨੂੰ ਡੀਸੀ ਮੁਹਾਲੀ ਅਤੇ ਐੱਸਐੱਸਪੀ ਨੂੰ ਵੀ ਮਿਲਣਗੇ।

Advertisement

Advertisement
Advertisement