ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਨਸ਼ਨਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ

08:52 AM Nov 09, 2023 IST
ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ। ਫੋਟੋ: ਲਾਲੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 8 ਨਵੰਬਰ
ਆਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਲਕੇ 9 ਨਵੰਬਰ ਤੋਂ 11 ਨਵੰਬਰ ਤੱਕ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਪੁਤਲੇ ਫ਼ੂਕਣ ਦਾ ਐਲਾਨ ਕੀਤਾ ਗਿਆ।
ਐਸੋਸੀਏਸ਼ਨ ਦੇ ਜ਼ਿਲ੍ਹਾ ਆਗੂਆਂ ਜਗਦੀਸ਼ ਸ਼ਰਮਾ, ਸੁਰਿੰਦਰ ਬਾਲੀਆਂ ਅਤੇ ਪੁਲੀਸ ਪੈਨਸ਼ਨਰਜ਼ ਦੇ ਪ੍ਰਧਾਨ ਅਜਮੇਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰ ਤਹਿਸੀਲ ਕੰਪਲੈਕਸ ਵਿੱਚ ਇਕੱਠੇ ਹੋਏ ਜਿਸ ਮਗਰੋਂ ਡੀ.ਸੀ. ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜਗਦੀਸ਼ ਸ਼ਰਮਾ, ਸੁਰਿੰਦਰ ਬਾਲੀਆਂ, ਬਿੱਕਰ ਸਿੰਘ ਸਬਿੀਆ, ਭਰਥਰੀ ਸਿੰਘ ਅਤੇ ਬਲਵੰਤ ਸਿੰਘ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ ਜਿਨ੍ਹਾਂ ਦਾ ਸਰਕਾਰ ਵੱਲੋਂ ਨਿਪਟਾਰਾ ਨਹੀਂ ਕੀਤਾ ਗਿਆ ਜਿਸ ਕਾਰਨ ਪੈਨਸ਼ਨਰਾਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਬੁਲਾਰਿਆਂ ਕਿਹਾ ਕਿ ਕੇਂਦਰ ਸਰਕਾਰ, ਚੰਡੀਗੜ੍ਹ, ਦਿੱਲੀ, ਉੜੀਸਾ, ਹਰਿਆਣਾ 46% ਡੀ.ਏ ਸਮੇਤ ਬਕਾਏ ਦੇ ਦਿੱਤੇ ਹਨ ਪਰ ਪੰਜਾਬ ਸਰਕਾਰ ਕੇਵਲ 34% ਡੀਏ ਦੇ ਰਹੀ ਹੈ ਜੋ ਸ਼ਰੇਆਮ ਬੇਇਨਸਾਫੀ ਹੈ। ਮੌਜੂਦਾ ਸਰਕਾਰ ਨੇ ਸਿਰਫ਼ ਆਈਏਐਸ/ਆਈਪੀਐਸ ਅਧਿਕਾਰੀਆਂ ਨੂੰ ਕਿਸ਼ਤ ਸਮੇਤ ਸਾਰੇ ਬਕਾਏ ਦਿੱਤੇ ਜਾ ਚੁੱਕੇ ਹਨ ਪਰ ਸਰਕਾਰ ਨੇ 6 ਨਵੰਬਰ ਨੂੰ ਕੈਬਨਿਟ ਮੀਟਿੰਗ ਵਿੱਚ ਬਕਾਏ ਅਤੇ ਡੀ.ਏ ਦੀਆਂ ਕਿਸ਼ਤਾਂ ਨਾ ਦੇ ਕੇ ਬੇ-ਇਨਸਾਫੀ ਕੀਤੀ ਹੈ।

Advertisement

Advertisement