ਵਿਧਾਇਕ ਦੇ ਘਰ ਅੱਗੇ ਧਰਨਾ ਭਲਕੇ
10:20 AM Jul 28, 2023 IST
ਬਠਿੰਡਾ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ, ਜ਼ਿਲ੍ਹਾ ਕਮੇਟੀ ਬਠਿੰਡਾ ਦੇ ਸੱਦੇ ’ਤੇ ‘ਆਪ’ ਦੇ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਅੱਗੇ 29 ਜੁਲਾਈ ਨੂੰ ਜਸਪ੍ਰੀਤ ਕੌਰ ਲੈਕਚਰਾਰ ਕੈਮਿਸਟਰੀ ਮਾਡਲ ਸਕੂਲ ਦੇਸਰਾਜ ਦੀ ਬਦਲੀ ਰੱਦ ਕਰਵਾਉਣ ਲਈ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਜਿਲ੍ਹਾ ਜਨਰਲ ਸਕੱਤਰ ਜਸਵਿੰਦਰ ਸਿੰਘ, ਜ਼ਿਲ੍ਹੇ ਦੇ ਮੀਤ ਪ੍ਰਧਾਨ ਵਿਕਾਸ ਗਰਗ, ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ ਅਤੇ ਵਿੱਤ ਸਕੱਤਰ ਅਨਿਲ ਭੱਟ ਨੇ ਜਸਪ੍ਰੀਤ ਦੀ ਬਦਲੀ ਦੀ ਨਿਖੇਧੀ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ 29 ਜੁਲਾਈ ਨੂੰ ਵੱਧ ਤੋਂ ਵੱਧ ਅਧਿਆਪਕ ਇਸ ਹੱਕ ਸੱਚ ਦੀ ਲੜਾਈ ਦਾ ਹਿੱਸਾ ਬਣਨ। -ਪੱਤਰ ਪ੍ਰੇਰਕ
Advertisement
Advertisement