For the best experience, open
https://m.punjabitribuneonline.com
on your mobile browser.
Advertisement

ਬਿਜਲੀ ਕੱਟਾਂ ਤੋਂ ਅੱਕੇ ਕਿਸਾਨਾਂ ਵੱਲੋਂ ਪਾਵਰਕੌਮ ਦਫ਼ਤਰ ਅੱਗੇ ਧਰਨਾ

09:14 AM Jan 30, 2024 IST
ਬਿਜਲੀ ਕੱਟਾਂ ਤੋਂ ਅੱਕੇ ਕਿਸਾਨਾਂ ਵੱਲੋਂ ਪਾਵਰਕੌਮ ਦਫ਼ਤਰ ਅੱਗੇ ਧਰਨਾ
ਮੁਕਤਸਰ ਵਿੱਚ ਪਾਵਰਕੌਮ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 29 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਦਿਨ ਵਿੱਚ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਨਾ ਆਉਣ ਅਤੇ ਘਰੇਲੂ ਸਪਲਾਈ ’ਤੇ ਵੱਡੇ-ਵੱਡੇ ਕੱਟ ਲੱਗਣ ਦੇ ਰੋਸ ਵਜੋਂ ਐੱਸਈ ਪਾਵਰਕੌਮ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਪੱਤਰ ਦਿੱਤਾ। ਐੱਸਈ ਪਾਵਰਕੌਮ ਦੀ ਗੈਰਮੌਜੂਦਗੀ ’ਚ ਇਹ ਮੰਗ ਪੱਤਰ ਮੌਕੇ ’ਤੇ ਪੁੱਜੇ ਐੱਸਡੀਓ ਹਰਜੀਤ ਸਿੰਘ ਬਰੀਵਾਲਾ ਨੂੰ ਦਿੱਤਾ ਗਿਆ। ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਕਾਕਾ ਸਿੰਘ ਖੁੰਡੇ ਹਲਾਲ, ਰਾਜਾ ਸਿੰਘ ਖੂਨਣ ਖ਼ੁਰਦ ਆਦਿ ਆਗੂਆਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੜਾਕੇ ਦੀ ਠੰਢ ਅਤੇ ਧੁੰਦ ਜ਼ਿਆਦਾ ਪੈਣ ਕਾਰਨ ਫਸਲਾਂ ਨੂੰ ਬਚਾਉਣ ਲਈ ਪਾਣੀ ਦੀ ਬਹੁਤ ਲੋੜ ਹੈ ਪਰ ਖੇਤੀ ਮੋਟਰਾਂ ਦੀ ਸਪਲਾਈ ਬਹੁਤ ਘੱਟ ਤੇ ਰਾਤਾਂ ਨੂੰ ਹੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਘਰੇਲੂ ਸਪਲਾਈ ’ਚ ਵੱਡੇ-ਵੱਡੇ ਕੱਟ ਲੱਗ ਰਹੇ ਹਨ। ਇਸ ਦੌਰਾਨ ਐੱਸਡੀਓ ਹਰਜੀਤ ਸਿੰਘ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਬਿਜਲੀ ਸਪਲਾਈ ਦੀ ਸਮੱਸਿਆ ਜਲਦੀ ਹੀ ਹੱਲ ਕਰ ਦਿੱਤੀ ਜਾਵੇਗੀ| ਇਸ ਮੌਕੇ ਭਾਕਿਯੂ ਦੇ ਮੁਕਤਸਰ ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਸੁਖਰਾਜ ਸਿੰਘ ਰੂੜਿਆਂਵਾਲੀ, ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸਰੀਂਹ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਬਾਜ਼ ਸਿੰਘ ਭੁੱਟੀ ਵਾਲਾ ਤੇ ਜਸਵਿੰਦਰ ਸਿੰਘ ਸੰਗੂਧੌਣ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×