For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰ ਤੇ ਮੁਲਾਜ਼ਮ ਫਰੰਟ ਵਲੋਂ ਮੁੱਖ ਮੰਤਰੀ ਦਫ਼ਤਰ ਅੱਗੇ ਧਰਨਾ

10:52 AM Feb 25, 2024 IST
ਪੈਨਸ਼ਨਰ ਤੇ ਮੁਲਾਜ਼ਮ ਫਰੰਟ ਵਲੋਂ ਮੁੱਖ ਮੰਤਰੀ ਦਫ਼ਤਰ ਅੱਗੇ ਧਰਨਾ
ਮੁੱਖ ਮੰਤਰੀ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਸਾਂਝੇ ਫਰੰਟ ਦੇ ਕਾਰਕੁਨ।
Advertisement

ਪਵਨ ਕੁਮਾਰ ਵਰਮਾ
ਧੂਰੀ, 24 ਫਰਵਰੀ
ਪੈਨਸ਼ਨਰਜ਼ ਅਤੇ ਮੁਲਾਜ਼ਮ ਸਾਝੇ ਫਰੰਟ ਵਲੋਂ ਸੁਖਦੇਵ ਸ਼ਰਮਾ ਦੀ ਅਗਵਾਈ ਵਿੱਚ ਧਰਨਾ ਮੁੱਖ ਮੰਤਰੀ ਦੇ ਦਫ਼ਤਰ ਅੱਗੇ ਲਾਇਆ ਗਿਆ, ਜਿਸ ਵਿੱਚ ਜ਼ਿਲਾ ਪ੍ਰਧਾਨ ਰਾਜ ਕੁਮਾਰ ਅਰੋੜਾ, ਆਰ.ਐੱਲ. ਪਾਂਧੀ ਅਤੇ ਹੋਰ ਆਗੂ ਸ਼ਾਮਲ ਹੋਏ। ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤਨਖਾਹ ਕਮਿਸ਼ਨ ਦਾ ਬਕਾਇਆ ਦੇਣ, ਡੀਏ ਦਾ ਬਕਾਇਆ ਦੇਣ ਅਤੇ ਕੈਸ਼ਲੈਸ ਸਕੀਮ ਲਾਗੂ ਨਾ ਕਰ ਕੇ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪੈਨਸ਼ਨਰਜ ਨੂੰ 2:59 ਦਾ ਫੈਕਟਰ ਲਾਗੂ ਨਹੀਂ ਕੀਤਾ ਗਿਆ ਜਿਸ ਕਾਰਨ ਮੁੱਖ ਮੰਤਰੀ ਖਿਲਾਫ ਜ਼ੋਰਦਾਰ ਅਵਾਜ਼ ਬੁਲੰਦ ਕੀਤੀ ਗਈ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਲੋਕ ਬਹੁਮਤ ਦੇ ਕੇ ਕੁਰਸੀ ਤੇ ਬਿਠਾ ਸਕਦੇ ਹਨ ਤਾਂ ਲੋਕ ਸਭਾ ਚੋਣਾਂ ਵਿੱਚ ਸਬਕ ਵੀ ਸਿਖਾ ਸਕਦੇ ਹਨ, ਜੋ ਪੰਜਾਬ ਸਰਕਾਰ ਨੂੰ ਕੰਧ ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਪ੍ਰੋਗਰਾਮ ਨੂੰ ਪੈਨਸ਼ਨਰਜ਼ ਕਨਫੈਡਰੇਸ਼ਨ (ਧਨੋਆ) ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ, ਆਲ ਪੈਨਸ਼ਨਰ ਐਸੋਸੀਏਸ਼ਨ ਦੇ ਜਗਦੀਸ਼ ਸ਼ਰਮਾ, ਸੁਰਿੰਦਰ ਬਾਲੀਆਂ, ਮੇਲਾ ਸਿੰਘ ਪੁੰਨਾਵਾਲ, ਹੰਸ ਰਾਜ ਦੀਦਾਰਗੜ੍ਹ, ਪਸਸਫ ਦੇ ਰਜਿੰਦਰ ਸਿੰਘ ਅਕੋਈ, ਪਸਸਫ (ਵਿਗਿਆਨਕ) ਦੇ ਗੁਲਜ਼ਾਰ ਖਾਂ, ਪਾਵਰਕੌਮ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੇ ਜਗਦੇਵ ਸਿੰਘ ਬਾਹੀਆ, ਡੀਐਮਐਫ਼ ਦੇ ਹਰਜੀਤ ਸਿੰਘ ਬਾਲੀਆਂ, ਪੁਲੀਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਬਲਵੰਤ ਸਿੰਘ ਢਿੱਲੋਂ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਸਰਬਜੀਤ ਪੁੰਨਾਵਾਲ ਆਦਿ ਨੇ ਸੰਬੋਧਨ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×