ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਦੀ ਸਮੱਸਿਆ ਤੋਂ ਅੱਕੇ ਲੋਕਾਂ ਵੱਲੋਂ ਕੌਂਸਲ ਦਫ਼ਤਰ ਅੱਗੇ ਧਰਨਾ

08:04 AM Aug 21, 2024 IST
ਭੁੱਚੋ ਮੰਡੀ ਦੇ ਫੁਹਾਰਾ ਚੌਕ ਵਿੱਚ ਸੜਕ ’ਤੇ ਜਾਮ ਲਗਾ ਕੇ ਨਾਅਰੇਬਾਜ਼ੀ ਕਰਦੇ ਹੋਏ ਧਰਨਾਕਾਰੀ।

ਪੱਤਰ ਪ੍ਰੇਰਕ
ਭੁੱਚੋ ਮੰਡੀ, 20 ਅਗਸਤ
ਇੱਥੇ ਗੁਰੂ ਅਰਜਨ ਦੇਵ ਨਗਰ ਦੇ ਵਾਰਡ ਨੰਬਰ 6, 7 ਅਤੇ 8 ਦੇ ਵਾਸੀਆਂ ਨੇ ਲੰਬੇ ਸਮੇਂ ਤੋਂ ਗਲੀਆਂ ਵਿੱਚ ਸੀਵਰੇਜ ਦਾ ਪਾਣੀ ਭਰਿਆ ਹੋਣ ਕਾਰਨ ਅੱਜ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਲਗਾ ਦਿੱਤਾ ਤੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ। ਇਸ ਦੌਰਾਨ ਕੌਂਸਲ ਪ੍ਰਧਾਨ ਜੋਨੀ ਬਾਂਸਲ ਨੇ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਪਰ ਧਰਨਾਕਾਰੀ ਉਨ੍ਹਾਂ ਦੇ ਭਰੋਸੇ ਤੋਂ ਸੰਤੁਸ਼ਟ ਨਹੀਂ ਹੋਏ ਤੇ ਰੋਸ ਮਾਰਚ ਕਰਦੇ ਹੋਏ ਫੁਹਾਰਾ ਚੌਕ ਵਿੱਚ ਜਾ ਕੇ ਸੜਕ ’ਤੇ ਜਾਮ ਲਗਾ ਦਿੱਤਾ।
ਇਸ ਮੌਕੇ ਵਾਰਡ ਵਾਸੀਆਂ ਡਾ. ਗੁਰਦੀਪ ਸਿੰਘ, ਸਾਧੂ ਸਿੰਘ ਸ਼ਰਮਾ, ਕਰਮ ਸਿੰਘ, ਹਿੰਦੋ ਸਿੰਘ ਨੇ ਕਿਹਾ ਕਿ ਇਹ ਸਮੱਸਿਆ ਬਹੁਤ ਲੰਬੇ ਸਮੇਂ ਤੋਂ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੀਤੇ ਪ੍ਰਦਰਸ਼ਨ ਵਿੱਚ ਪ੍ਰਧਾਨ ਜੋਨੀ ਬਾਂਸਲ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ, ਪਰ ਅਧਿਕਾਰੀਆਂ ਨੇ ਇਸ ਸਮੱਸਿਆ ਨੂੰ ਤੇਜ਼ੀ ਨਾਲ ਹੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਗਲੀਆਂ ਵਿੱਚ ਭਰੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ ਤੇ ਘਰਾਂ ਵਿੱਚੋਂ ਬਦਬੂ ਮਾਰ ਰਹੀ ਹੈ। ਵਾਰਡ ਵਾਸੀਆਂ ਨੂੰ ਗੁਰਦੁਆਰੇ ਅਤੇ ਵਿਦਿਆਰਥੀਟਾਂ ਨੂੰ ਸਕੂਲ ਜਾਣ ਦਿੱਕਤ ਆ ਰਹੀ ਹੈ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ ਨੇ ਧਰਨਾਕਾਰੀਆਂ ਨੂੰ 20 ਦਿਨਾਂ ਵਿੱਚ ਸਮੱਸਿਆ ਦਾ ਪੱਕਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮਗਰੋਂ ਵਾਰਡ ਵਾਸੀਆਂ ਨੇ ਜਾਮ ਸਮਾਪਤ ਕਰ ਦਿੱਤਾ। ਉਨ੍ਹਾਂ ਨਾਲ ਹੀ ਚੇਤਾਵਨੀ ਦਿੱਤੀ ਕਿ ਜੇ 20 ਦਿਨਾਂ ਦੇ ਅੰਦਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ, ਤਾਂ ਉਹ ਪੂਰੀ ਮੰਡੀ ਦੇ ਸੀਵਰੇਜ ਦੇ ਨਿਕਾਸੀ ਸਿਸਟਮ ਨੂੰ ਬੰਦ ਕਰ ਦੇਣਗੇ ਅਤੇ ਸੀਵਰੇਜ ਦਾ ਗੰਦਾ ਪਾਣੀ ਨਗਰ ਕੌਂਸਲ ਦਫ਼ਤਰ ਵਿੱਚ ਵੀ ਸੁੱਟ ਦੇਣਗੇ।

Advertisement

Advertisement